ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਭਾਵ ਅੱਜ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਪਾਕਿਸਤਾਨ ਵਲੋਂ ਇਹ ਸਿੱਖ ਸੰਗਤ ਲਈ ਇਕ ਹੋਰ ਵੱਡਾ ਤੋਹਫਾ ਹੈ। ਨੀਂਹ ਪੱਥਰ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੋਵੇਂ ਹੀ ਸਿੱਖ ਸੰਗਤ ਲਈ ਮਹੱਤਵਪੂਰਨ ਅਸਥਾਨ ਹਨ। ਉਨ੍ਹਾਂ ਕਿਹਾ ਕਿ ਰਿਸ਼ਤੇ ਕਿੰਨੇ ਵੀ ਤਣਾਅਪੂਰਨ ਹੋਣ, ਅਸੀਂ ਸਿੱਖਾਂ ਨੂੰ ਇੱਥੇ ਆਉਣ ਤੋਂ ਕਦੇ ਨਹੀਂ ਰੋਕਾਂਗੇ।
ਪਾਕਿਸਤਾਨ ਵਲੋਂ ਇਹ ਉਪਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਪੰਜਾਬ ਦੇ ਨਨਕਾਣਾ ਸਾਹਿਬ ਹੋਇਆ ਸੀ, ਜਿੱਥੇ ਦੁਨੀਆ ਭਰ ਤੋਂ ਸਿੱਖ ਸੰਗਤ ਨਤਮਸਤਕ ਹੋਣ ਲਈ ਜਾਂਦੀ ਹੈ। ਦੱਸਣਯੋਗ ਹੈ ਕਿ ਅਗਲੇ ਮਹੀਨੇ ਭਾਵ ਨਵੰਬਰ ਨੂੰ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹ ਰਿਹਾ ਹੈ। ਇਹ ਲਾਂਘਾ ਕਰਤਾਰਪੁਰ ਸਾਹਿਬ ਨੂੰ ਪੰਜਾਬ ਦੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ।
ਦੋ ਗੁਰੂ ਸਾਹਿਬਾਨ ਅਤੇ ਭਾਈ ਮਰਦਾਨਾ ਜੀ ਦੇ ਨਾਂ ’ਤੇ ਪਾਕਿ ਰੱਖੇਗਾ ਇਨ੍ਹਾਂ ਮਾਰਗਾਂ ਦਾ ਨਾਮ
NEXT STORY