ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਵਲਪਿੰਡੀ ਦੀ ਅਡਿਆਲਾ ਜੇਲ ਤੋਂ ਇਲਾਜ ਲਈ ਦੇਰ ਰਾਤ ਇਸਲਾਮਾਬਾਦ ਦੇ ਸ਼ਿਫ਼ਾ ਇੰਟਰਨੈਸ਼ਨਲ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ। ਇਹ ਕਦਮ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਚੁੱਕਿਆ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਸੀ ਕਿ ਇਮਰਾਨ ਖਾਨ ਨੂੰ 2 ਦਿਨਾਂ ਅੰਦਰ ਹਸਪਤਾਲ ਲਿਜਾਇਆ ਜਾਵੇ। ਉਨ੍ਹਾਂ ਨੂੰ 16 ਸਤੰਬਰ ਤੱਕ ਉਥੇ ਹੀ ਰੱਖਣ ਲਈ ਕਿਹਾ ਗਿਆ ਸੀ।
ਉਨ੍ਹਾਂ ਦੇ ਪਰਿਵਾਰ ਅਤੇ ਵਕੀਲਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ ਅਤੇ ਆਪਣੀ ਪਸੰਦ ਦੇ ਡਾਕਟਰਾਂ ਤੋਂ ਇਲਾਜ ਲਈ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਇਸਲਾਮਾਬਾਦ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸਲਾਮਾਬਾਦ ਪੁਲਸ ਨੇ ਸ਼ਿਫ਼ਾ ਅੰਤਰਰਾਸ਼ਟਰੀ ਹਸਪਤਾਲ ਵੱਲ ਜਾਣ ਵਾਲੇ ਕਈ ਰਸਤਿਆਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਹੈ, ਨਾਲ ਹੀ ਹਸਪਤਾਲ ਦੇ ਆਸ-ਪਾਸ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ।
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7 ਰਹੀ ਤੀਬਰਤਾ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
NEXT STORY