ਇਸਲਾਮਾਬਾਦ (ਵਾਰਤਾ)— 18 ਅਗਸਤ 2018 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਇਮਰਾਨ ਖਾਨ ਦੇਸ਼ ਵੱਲ ਖਾਸ ਧਿਆਨ ਦੇ ਰਹੇ ਹਨ। ਗੱਲ ਚਾਹੇ ਮੰਤਰੀਆਂ ਦੇ ਮਹਿੰਗੇ ਝੂਟੇ (ਫਸਟ ਕਲਾਸ ਸ਼੍ਰੇਣੀ ਦੇ ਸਫਰ) ਦੀ ਹੋਵੇ ਜਾਂ ਵੀ. ਆਈ. ਪੀ. ਕਲਚਰਲ ਦੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਇਮਰਾਨ ਖਾਨ ਨੇ ਮੰਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਇਨ੍ਹਾਂ ਸਹੂਲਤਾਂ 'ਤੇ ਪਾਬੰਦੀ ਲਾ ਦਿੱਤੀ ਹੈ। ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੀ ਖਸਤਾ ਮਾਲੀ ਹਾਲਤ 'ਤੇ ਧਿਆਨ ਕੇਂਦਰਿਤ ਕਰਨ ਕਾਰਨ ਇਮਰਾਨ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿਚ ਸ਼ਾਮਲ ਨਹੀਂ ਹੋਣਗੇ।
ਇਮਰਾਨ ਦੀ ਥਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਮਹਾਸਭਾ ਦੇ 73ਵੇਂ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਵਫਦ ਦੀ ਅਗਵਾਈ ਕਰਨਗੇ। ਕੁਰੈਸ਼ੀ ਨੇ ਮੰਗਲਵਾਰ ਦੀ ਸ਼ਾਮ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਨਹੀਂ, ਪ੍ਰਧਾਨ ਮੰਤਰੀ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿਚ ਨਹੀਂ ਜਾ ਰਹੇ ਹਨ। ਮੈਂ ਪਾਕਿਸਤਾਨੀ ਵਫਦ ਦੀ ਅਗਵਾਈ ਕਰਾਂਗਾ।''
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਨ੍ਹਾਂ ਦਿਨੀਂ ਇਕ ਬਹਿਸ ਛਿੜੀ ਹੋਈ ਹੈ ਕਿ ਇਮਰਾਨ ਖਾਨ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿਚ ਹਿੱਸਾ ਲੈਣਗੇ ਜਾਂ ਦੇਸ਼ ਦੇ ਆਰਥਿਕ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਮੁਹਿੰਮ ਨੂੰ ਦੇਸ਼ ਵਿਚ ਹੀ ਰਹਿ ਕੇ ਜਾਰੀ ਰੱਖਣਗੇ। ਕੁਰੈਸ਼ੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸੋਚਦੇ ਹਨ ਕਿ ਦੇਸ਼ ਦੇ ਮੌਜੂਦਾ ਹਾਲਾਤ 'ਤੇ ਇਸ ਸਮੇਂ ਖਾਸ ਧਿਆਨ ਦਿੱਤੇ ਜਾਣ ਦੀ ਲੋੜ ਹੈ, ਇਸ ਲਈ ਉਹ ਸੈਸ਼ਨ ਵਿਚ ਹਿੱਸਾ ਲੈਣ ਨਹੀਂ ਜਾਣਗੇ।
ਕੰਬੋਡੀਆ ਦੇ ਵਿਦੇਸ਼ ਮੰਤਰੀ ਨੂੰ ਮਿਲੀ ਸੁਸ਼ਮਾ ਸਵਰਾਜ, ਦੋ ਸਮਝੌਤਿਆਂ 'ਤੇ ਕੀਤੇ ਦਸਤਖਤ
NEXT STORY