ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਵਿਚ ਸੋਮਵਾਰ ਨੂੰ ਪੇਸ਼ ਹੋਣ ਵਾਲੇ ਬੇਭਰੋਸਗੀ ਮਤੇ ਨੂੰ ਲੈ ਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਸਿਆਸੀ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਬਨਿਗਾਲਾ ਵਿਚ ਹੋਵੇਗੀ ਤੇ ਇਸ ਵਿਚ ਦੇਸ਼ ਦੇ ਬਦਲੇ ਹੋਏ ਸਿਆਸੀ ਹਾਲਾਤ ’ਤੇ ਚਰਚਾ ਹੋਵੇਗੀ। ਏ.ਆਰ.ਵਾਈ. ਨਿਊਜ਼ ਮੁਤਾਬਕ ਨੈਸ਼ਨਲ ਅਸੈਂਬਲੀ ’ਚ ਪਾਰਟੀ ਰਣਨੀਤੀ ’ਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ 25 ਮਾਰਚ ਨੂੰ ਨੈਸ਼ਨਲ ਅਸੈਂਬਲੀ ’ਚ ਜਦੋਂ ਬੇਭਰੋਸਗੀ ਮਤੇ ’ਤੇ ਚਰਚਾ ਸ਼ੁਰੂ ਹੀ ਹੋਈ ਸੀ ਕਿ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ। ਵਿਰੋਧੀ ਪਾਰਟੀਆਂ ਨੇ ਨੈਸ਼ਨਲ ਅਸੈਂਬਲੀ ’ਚ 8 ਮਾਰਚ ਨੂੰ ਖਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਪਾਰਟੀ ਦੀ ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬਜਦਾਰ ਖਾਨ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਬਜਦਾਰ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਦਿ ਨਿਊਜ਼ ਇੰਟਰਨੈਸ਼ਨਲ ਦੀ ਇਕ ਰਿਪੋਰਟ ਦੇ ਅਨੁਸਾਰ ਖਾਨ ਦੇ ਖ਼ਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ’ਤੇ ਰਾਣਾ ਮਸ਼ੂਦ, ਰਮਜ਼ਾਨ ਸਿੱਦੀਕੀ, ਮਲਿਕ ਅਹਿਮਦ ਅਤੇ ਮੀਆਂ ਨਸੀਰ ਸਮੇਤ 126 ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ। ਬਜਦਾਰ ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ’ਚ ਕਿਹਾ ਗਿਆ ਹੈ, ‘‘ਮੁੱਖ ਮੰਤਰੀ ਉਸਮਾਨ ਬਜਦਾਰ ਸਦਨ ’ਚ ਬਹੁਮਤ ਗੁਆ ਚੁੱਕੇ ਹਨ।’’
ਪਾਕਿਸਤਾਨ: ਪੰਜਾਬ ਸੂਬੇ ਦੇ ਮੁੱਖ ਮੰਤਰੀ ਖ਼ਿਲਾਫ਼ ਵੀ ਲਿਆਂਦਾ ਗਿਆ ਬੇਭਰੋਸਗੀ ਮਤਾ
NEXT STORY