ਇਸਲਾਮਾਬਾਦ (ਵਾਰਤਾ) ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਦੇਸ਼ ਨੂੰ ਅਰਾਜਕਤਾ ਦੀ ਸਥਿਤੀ ਵਿਚ ਲਿਆਉਣ ਦਾ ਦੋਸ਼ ਲਗਾਇਆ। ਆਪਣੇ ਟਵੀਟ 'ਚ ਸ਼ਰੀਫ ਨੇ ਕਿਹਾ ਕਿ ਇਹ ਕਿਸੇ ਵੱਡੇ ਦੇਸ਼ਧ੍ਰੋਹ ਤੋਂ ਘੱਟ ਨਹੀਂ ਹੈ। ਆਈਕੇ (ਇਮਰਾਨ ਖਾਨ) ਨੇ ਦੇਸ਼ ਨੂੰ ਅਰਾਜਕਤਾ ਵਿੱਚ ਧੱਕ ਦਿੱਤਾ ਹੈ। ਨਿਆਜ਼ੀ ਅਤੇ ਉਸ ਦੇ ਸਾਥੀਆਂ ਨੂੰ ਆਜ਼ਾਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਦੀ ਖੁੱਲ੍ਹੇਆਮ ਉਲੰਘਣਾ ਕਰਨ ਦੇ ਮਾੜੇ ਨਤੀਜੇ ਨਿਕਲਣਗੇ। ਉਮੀਦ ਹੈ ਕਿ ਸੁਪਰੀਮ ਕੋਰਟ ਸੰਵਿਧਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਭੂਮਿਕਾ ਨਿਭਾਏਗੀ।
ਪੜ੍ਹੋ ਇਹ ਅਹਿਮ ਖ਼ਬਰ- ਤਾਲਿਬਾਨ ਦਾ ਨਵਾਂ ਫ਼ਰਮਾਨ, ਅਫਗਾਨਿਸਤਾਨ 'ਚ ਅਫੀਮ ਦੀ ਖੇਤੀ 'ਤੇ ਲਾਈ ਪਾਬੰਦੀ
ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਪਾਕਿਸਤਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਜ਼ਰਦਾਰੀ ਨੇ ਟਵੀਟ ਕੀਤਾ ਕਿ ਸਰਕਾਰ ਨੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਬੇਭਰੋਸਗੀ ਮਤੇ 'ਤੇ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਕਜੁੱਟ ਵਿਰੋਧੀ ਧਿਰ ਸੰਸਦ ਨੂੰ ਨਹੀਂ ਛੱਡ ਰਹੀ ਹੈ। ਸਾਡੇ ਵਕੀਲ ਸੁਪਰੀਮ ਕੋਰਟ ਜਾ ਰਹੇ ਹਨ। ਉਨ੍ਹਾਂ ਨੇ ਸਾਰੀਆਂ ਸੰਸਥਾਵਾਂ ਨੂੰ ਦੇਸ਼ ਦੇ ਸੰਵਿਧਾਨ ਦੀ ਰੱਖਿਆ, ਇਸ ਨੂੰ ਕਾਇਮ ਰੱਖਣ, ਬਚਾਅ ਕਰਨ ਅਤੇ ਲਾਗੂ ਕਰਨ ਦਾ ਸੱਦਾ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ- Big Breaking: ਪਾਕਿਸਤਾਨ ਦੇ ਰਾਸ਼ਟਰਪਤੀ ਨੇ ਨੈਸ਼ਨਲ ਅਸੈਂਬਲੀ ਭੰਗ ਕਰਨ ਦੀ ਦਿੱਤੀ ਮਨਜ਼ੂਰੀ
ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਵੀ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ‘ਮਾਫ਼ੀਆ’ ਕਰਾਰ ਦਿੰਦੇ ਹੋਏ ਇਸ ਦੀ ਆਲੋਚਨਾ ਕੀਤੀ। ਮਰੀਅਮ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਚਿਹਰੇ ਯਾਦ ਰੱਖੋ। ਇਹ ਉਹ ਮਾਫੀਆ ਗਰੁੱਪ ਹੈ ਜਿਸ ਨੇ ਇਸਲਾਮਿਕ ਰੀਪਬਲਿਕ ਆਫ਼ ਪਾਕਿਸਤਾਨ ਦੇ ਸੰਵਿਧਾਨ 'ਤੇ ਹਮਲਾ ਕੀਤਾ ਹੈ ਅਤੇ ਉਸ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ 'ਤੇ ਧਾਰਾ 6 ਤਹਿਤ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਆਪਣੀ ਸੱਤਾ ਬਚਾਉਣ ਲਈ ਦੇਸ਼ ਦੇ ਸੰਵਿਧਾਨ ਨੂੰ ਤੋੜ-ਮਰੋੜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਜੇਕਰ ਇਸ ਪਾਗਲ ਅਤੇ ਜਨੂੰਨੀ ਵਿਅਕਤੀ ਨੂੰ ਇਸ ਜੁਰਮ ਦੀ ਸਜ਼ਾ ਨਾ ਦਿੱਤੀ ਗਈ ਤਾਂ ਅੱਜ ਤੋਂ ਇਸ ਦੇਸ਼ ਵਿੱਚ ਜੰਗਲ ਦਾ ਕਾਨੂੰਨ ਲਾਗੂ ਹੋ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤਾਲਿਬਾਨ ਦਾ ਨਵਾਂ ਫ਼ਰਮਾਨ, ਅਫਗਾਨਿਸਤਾਨ 'ਚ ਅਫੀਮ ਦੀ ਖੇਤੀ 'ਤੇ ਲਾਈ ਪਾਬੰਦੀ
NEXT STORY