ਇੰਟਰਨੈਸ਼ਨਲ ਡੈਸਕ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਲਈ ਪਹਿਲਾਂ ਤੋਂ ਰਿਕਾਰਡ ਕੀਤੇ ਭਾਸ਼ਣ 'ਚ ਕਿਹਾ ਕਿ ਪਾਕਿਸਤਾਨੀਆਂ ਨੂੰ ਨਿਆਂ ਅਤੇ ਸਮਾਨਤਾ ਲਈ ਲੜਨਾ ਚਾਹੀਦਾ ਹੈ। ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, “ਪਾਕਿਸਤਾਨ ਅੱਲਾਮਾ ਇਕਬਾਲ ਅਤੇ ਮੁਹੰਮਦ ਅਲੀ ਜਿਨਾਹ (ਪਾਕਿਸਤਾਨ ਦੇ ਸੰਸਥਾਪਕ) ਦਾ ਸੁਫ਼ਨਾ ਸੀ, ਜਿਨ੍ਹਾਂ ਦਾ ਪੂਰਾ ਸੰਘਰਸ਼ ਮਦੀਨਾ ਵਰਗੇ ਇਕ ਰਾਜ ਦੀ ਸਥਾਪਨਾ ਕਰਕੇ ਮੁਸਲਮਾਨਾਂ ਨੂੰ ਆਜ਼ਾਦ ਕਰਨਾ ਸੀ।
ਖਾਨ ਨੇ ਕਿਹਾ, "ਉਨ੍ਹਾਂ ਨੇ ਇਕ ਪਾਕਿਸਤਾਨ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਸਭ ਤੋਂ ਮਹੱਤਵਪੂਰਨ ਚੀਜ਼ ਨਿਆਂ ਅਤੇ ਸਮਾਨਤਾ ਦੀ ਸੀ ਅਤੇ ਕਾਨੂੰਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਤਾਕਤਵਰ ਲੋਕਾਂ ਤੋਂ ਬਚਾਉਣਾ।" ਸਾਬਕਾ ਕ੍ਰਿਕਟਰ ਨੇ ਕਿਹਾ ਕਿ ਉਹੀ ਸਮਾਜ ਵਧਦਾ-ਫੁੱਲਦਾ ਹੈ ਜੋ ਨਿਆਂ ਨੂੰ ਮਹੱਤਵ ਦਿੰਦਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਨੇ ਕਿਹਾ ਕਿ ਜੇਕਰ ਪਾਕਿਸਤਾਨ 'ਚ ਵਧੀਆ ਨਿਆਂ ਹੁੰਦਾ ਹੈ ਤਾਂ ਦੇਸ਼ ਦੇ ਲੋਕਾਂ ਨੂੰ ਦੂਜੇ ਦੇਸ਼ਾਂ 'ਚ ਮੌਕੇ ਲੱਭਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਨੇ ਕਿਹਾ ਕਿ "ਯੋਗਤਾ ਅਤੇ ਨਿਆਂ ਮਿਲ ਕੇ ਪਾਕਿਸਤਾਨ 'ਚ ਖੁਸ਼ਹਾਲੀ ਲਿਆਏਗਾ। 70 ਸਾਲਾ ਨੇਤਾ ਨੇ ਪਾਕਿਸਤਾਨੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਦੀ ਬਿਹਤਰੀ ਲਈ ਸੰਘਰਸ਼ ਕਰਨ। ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਖਾਨ ਅਟਕ ਜੇਲ੍ਹ 'ਚ ਹਨ। ਦਿ ਨਿਊਜ਼ ਦੀ ਖ਼ਬਰ ਮੁਤਾਬਕ ਪੀਟੀਆਈ ਦੀ ਕੋਰ ਕਮੇਟੀ ਨੇ ਸੋਮਵਾਰ ਨੂੰ ਚਿੰਤਾ ਜ਼ਾਹਰ ਕੀਤੀ ਕਿ ਖਾਨ ਨੂੰ "ਹੌਲੀ ਜ਼ਹਿਰ" ਦਿੱਤਾ ਜਾ ਸਕਦਾ ਹੈ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਘਰ 'ਚ ਬਣਿਆ ਭੋਜਨ ਅਤੇ ਪਾਣੀ ਮੁਹੱਈਆ ਕਰਾਉਣ ਦਾ ਪ੍ਰਬੰਧ ਕੀਤਾ ਜਾਵੇ। ਪੀਟੀਆਈ ਨੇ ਖਾਨ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ 'ਚ "ਬੇਲੋੜੀ ਦੇਰੀ" ਦੀ ਵੀ ਸਖ਼ਤ ਨਿੰਦਾ ਕੀਤੀ। ਖਾਨ ਭ੍ਰਿਸ਼ਟਾਚਾਰ ਅਤੇ ਅੱਤਵਾਦ ਸਮੇਤ ਕਈ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਲੇਸ਼ੀਆ ਦੇ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਭ੍ਰਿਸ਼ਟਾਚਾਰ ਦੇ ਚਾਰ ਦੋਸ਼ਾਂ ਤੋਂ ਬਰੀ
NEXT STORY