ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੋਂ ਬਾਅਦ ਹੁਣ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਕਬੂਲ ਕਰ ਲਿਆ ਹੈ ਕਿ ਮੁੰਬਈ ਅੱਤਵਾਦੀ ਹਮਲੇ ਪਿੱਛੇ ਲਸ਼ਕਰ ਦੇ ਅੱਤਵਾਦੀ ਦਾ ਹੱਥ ਸੀ। ਪਾਕਿਸਤਾਨ ਵਿਚ ਸਰਕਾਰ ਬਣਾਉਣ ਤੋਂ ਬਾਅਦ ਪਹਿਲੀ ਵਾਰ ਸ਼ੁੱਕਰਵਾਰ ਨੂੰ ਇਮਰਾਨ ਖਾਨ ਨੇ ਵਿਦੇਸ਼ੀ ਮੀਡੀਆ ਵਾਸ਼ਿੰਗਟਨ ਪੋਸਟ ਨੂੰ ਦਿੱਤੇ ਆਪਣੇ ਇੰਟਰਵਿਊ ਵਿਚ 26/11 ਅੱਤਵਾਦੀ ਹਮਲੇ ਦੇ ਦੋਸ਼ੀਆਂ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਰਹਿਮਾਨ ਲਖਵੀ ਦੇ ਜੇਲ ਤੋਂ ਰਿਹਾਅ ਹੋਣ 'ਤੇ ਉਠੇ ਸਵਾਲਾਂ 'ਤੇ ਇਸ ਗੱਲ ਨੂੰ ਕਬੂਲ ਕੀਤਾ।
ਜੋ ਗੱਲ ਭਾਰਤ ਲਗਾਤਾਰ ਪਾਕਿਸਤਾਨ ਅਤੇ ਵਿਸ਼ਵ ਮੰਚ 'ਤੇ ਕਹਿੰਦਾ ਰਿਹਾ ਹੈ। ਉਸ 9 ਸਾਲ ਪੁਰਾਣੇ ਮਾਮਲੇ 'ਤੇ ਪਹਿਲੀ ਵਾਰ ਇਮਰਾਨ ਨੇ ਕਬੂਲ ਕੀਤਾ ਹੈ ਕਿ ਮੁੰਬਈ ਹਮਲੇ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸ਼ਾਮਲ ਸਨ। ਇਮਰਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਮੁੰਬਈ ਵਿਚ ਬੰਬ ਧਮਾਕਿਆਂ ਨੂੰ ਅੰਜਾਮ ਦੇਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇ। ਵਾਸ਼ਿੰਗਟਨ ਪੋਸਟ ਨੂੰ ਦਿੱਤੇ ਇੰਟਰਵਿਊ ਵਿਚ ਇਮਰਾਨ ਨੇ ਕਿਹਾ ਕਿ 2008 ਵਿਚ ਮੁੰਬਈ ਵਿਚ ਹੋਏ ਅੱਤਵਾਦੀ ਹਮਲੇ ਵਿਚ ਲਸ਼ਕਰ ਦੇ ਅੱਤਵਾਦੀ ਸ਼ਾਮਲ ਸਨ। ਆਪਣੀ ਸਰਕਾਰ ਨੂੰ ਉਨ੍ਹਾਂ ਨੇ ਇਸ ਕੇਸ ਦੀ ਸਥਿਤੀ ਨੂੰ ਜਾਨਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਨੂੰ ਸੁਲਝਾਉਣਾ ਸਾਡੇ ਲਈ ਜ਼ਰੂਰੀ ਹੈ ਕਿਉਂਕਿ ਇਹ ਇਕ ਅੱਤਵਾਦੀ ਹਮਲਾ ਸੀ।
ਇਮਰਾਨ ਤੋਂ ਪਹਿਲਾਂ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਵੀ ਮੁੰਬਈ ਅੱਤਵਾਦੀ ਹਮਲੇ 'ਤੇ ਵੱਡਾ ਕਬੂਲਨਾਮਾ ਸਾਹਮਣੇ ਆਇਆ ਸੀ। ਉਨ੍ਹਾਂ ਨੇ ਮੰਨਿਆ ਸੀ ਕਿ ਪਾਕਿਸਤਾਨ ਸਰਕਾਰ ਦੀ ਮਦਦ ਨਾਲ ਅੱਤਵਾਦੀ ਸਰਹੱਦ ਪਾਰ ਕਰਕੇ ਭਾਰਤ ਵਿਚ ਪਹੁੰਚੇ ਸਨ। ਪਾਕਿਸਤਾਨ ਅਖਬਾਰ ਡਾਨ ਨੂੰ ਦਿੱਤੇ ਇੰਟਰਵਿਊ ਵਿਚ ਇਕ ਸਵਾਲ ਦੇ ਜਵਾਬ ਵਿਚ ਨਵਾਜ਼ ਸ਼ਰੀਫ ਨੇ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਨੇ ਅੱਤਵਾਦੀਆਂ ਨੂੰ ਸਰਹੱਦ ਪਾਰ ਕਰਕੇ ਜਾਣ ਅਤੇ ਮੁੰਬਈ ਵਿਚ ਹਮਲਾ ਕਰਨ ਦੀ ਇਜਾਜ਼ਤ ਕਿਉਂ ਦਿੱਤੀ? ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਵਿਚ ਚੱਲ ਰਹੇ 26/11 ਮਾਮਲੇ ਦਾ ਟ੍ਰਾਇਲ ਪੂਰਾ ਨਾ ਹੋਣ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਸੀ ਕਿ ਅੱਤਵਾਦੀਆਂ ਦੀ ਹਮਾਇਤ ਕਰਨ ਕਾਰਨ ਪਾਕਿਸਤਾਨ ਦੁਨੀਆ ਵਿਚ ਵੱਖੋ-ਵੱਖਰਾ ਪੈ ਗਿਆ ਹੈ।
ਪਾਕਿਸਤਾਨ ਨੇ ਸਿੱਖ ਸੰਗਤਾਂ ਲਈ ਕੀਤਾ ਵੱਡਾ ਐਲਾਨ (ਵੀਡੀਓ)
NEXT STORY