ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਨੇ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੂੰ ਨਵੀਆਂ ਆਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਇੱਕ ਮਹੀਨੇ ਦਾ ਅਲਟੀਮੇਟਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਰਕਾਰ ਨੂੰ ਹੋਰ ਸਮਾਂ ਦੇਣ ਨਾਲ ਦੇਸ਼ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਫੈਡਰਲ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਮੰਤਰੀ ਸ਼ਰੀਫ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੂੰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਅਤੇ ਨਵੀਆਂ ਚੋਣਾਂ ਦਾ ਐਲਾਨ ਕਰਨ ਲਈ “ਇੱਕ ਮਹੀਨੇ” ਤੋਂ ਵਧ ਸਮਾਂ ਨਹੀਂ ਦੇਵੇਗੀ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਭਗਵਦ ਗੀਤਾ ਅਤੇ ਬਾਈਬਲ ਨੂੰ ਕੰਠ ਕਰਨ ਵਾਲੇ ਕੈਦੀਆਂ ਲਈ ਸਰਕਾਰ ਨੇ ਰੱਖਿਆ
ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਚੌਧਰੀ ਦੇ ਹਵਾਲੇ ਨਾਲ ਕਿਹਾ, "ਅਗਲੇ 48 ਘੰਟਿਆਂ ਦੇ ਅੰਦਰ, ਪਾਰਟੀ ਇਸਲਾਮਾਬਾਦ ਵਿੱਚ ਇੱਕ ਵੱਡੀ ਮੀਟਿੰਗ ਦੀ ਤਰੀਕ ਦਾ ਐਲਾਨ ਕਰੇਗੀ... ਇਕੱਠ ਦੌਰਾਨ, ਗੱਠਜੋੜ ਸਰਕਾਰ ਨੂੰ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਲਈ ਪੀਟੀਆਈ ਇਕ ਅਲਟੀਮੇਟਮ ਜਾਰੀ ਕਰੇਗੀ।” ਚੌਧਰੀ ਨੇ ਕਿਹਾ ਕਿ ਅਲਟੀਮੇਟਮ ਦੇ ਬਾਅਦ ਵੀ ਜੇਕਰ ਸਰਕਾਰ ਚੋਣਾਂ ਦਾ ਐਲਾਨ ਨਹੀਂ ਕਰਦੀ ਹੈ, ਤਾਂ “ਸਾਡੀ ਕਾਰਵਾਈ ਲਈ ਤਿਆਰ ਰਹੋ, ਕਿਉਂਕਿ ਹੋਰ ਸਮਾਂ ਦੇਣ ਨਾਲ ਦੇਸ਼ ਦੀ ਆਰਥਿਕਤਾ ਤਬਾਹ ਹੋ ਜਾਵੇਗੀ।"
ਸਾਬਕਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ 'ਤੇ ਭਰੋਸਾ ਨਹੀਂ ਹੈ। ਚੋਣ ਕਮਿਸ਼ਨ ਲਈ ਪਾਰਦਰਸ਼ੀ ਚੋਣਾਂ ਕਰਵਾਉਣਾ ਸੰਭਵ ਨਹੀਂ ਹੈ। ਇਸ ਲਈ ਚੋਣ ਕਮਿਸ਼ਨ ਨੂੰ ਬਦਲਣ ਦੀ ਲੋੜ ਹੈ ਅਤੇ ਸਿਆਸੀ ਅਤੇ ਆਰਥਿਕ ਸਥਿਰਤਾ ਦਾ ਇੱਕੋ ਇੱਕ ਰਸਤਾ ਆਮ ਚੋਣਾਂ ਰਾਹੀਂ ਹੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨੂੰ ਭਾਰਤ ਤੋਂ ਐਨਸਥੀਸੀਆ ਦੀ ਦਵਾਈ ਮੰਗਵਾਉਣ ਦੀ ਮਿਲੀ ਇਜਾਜ਼ਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਡੋਨਾਲਡ ਟਰੰਪ ਦੇ ਸਕਾਟਲੈਂਡ ਦੌਰੇ ਸਮੇਂ ਵਿਰੋਧ ਪ੍ਰਦਰਸ਼ਨਾਂ ਦਾ ਖਦਸ਼ਾ
NEXT STORY