ਕਰਤਾਰਪੁਰ (ਪਾਕਿਸਤਾਨ) (ਭਾਸ਼ਾ)- ਪਾਕਿਸਾਤਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲੇ ਵਿਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੋੜਣ ਵਾਲੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਲਾਂਘੇ ਦੀ ਨੀਂਹ ਪ੍ਰਧਾਨ ਮੰਤਰੀ ਇਮਰਾਨ ਖਾਨ ਬੁੱਧਵਾਰ ਨੂੰ ਰੱਖਣਗੇ। ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਮਿਲ ਸਕੇਗੀ। ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ, ਰਾਵੀ ਨਦੀ ਦੇ ਪਾਰ ਡੇਰਾ ਬਾਬਾ ਨਾਨਕ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਹੈ।
ਸਿੱਖ ਗੁਰੂ ਨੇ 1522 ਵਿਚ ਇਸ ਨੂੰ ਸਥਾਪਿਤ ਕੀਤਾ ਸੀ। ਪਹਿਲਾ ਗੁਰਦੁਆਰਾ, ਗੁਰਦੁਆਰਾ ਕਰਤਾਰਪੁਰ ਸਾਹਿਬ ਇਥੇ ਬਣਾਇਆ ਗਿਆ ਸੀ ਜਿਥੇ ਮੰਨਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਅੰਤਿਮ ਦਿਨ ਬਿਤਾਏ ਸਨ। ਪਾਕਿਸਤਾਨੀ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਦੇ 6 ਮਹੀਨੇ ਵਿਚ ਪੂਰਾ ਹੋਣ ਦੀ ਉਮੀਦ ਹੈ। ਇਹ ਕਦਮ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਚੁੱਕਿਆ ਗਿਆ ਹੈ। ਭਾਰਤ ਨੇ ਵੀ ਕਿਹਾ ਹੈ ਕਿ ਉਹ ਗੁਰਦਾਸਪੁਰ ਜ਼ਿਲੇ ਵਿਚ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਇਕ ਲਾਂਘਾ ਵਿਕਸਿਤ ਕਰੇਗਾ, ਜਿਸ ਨਾਲ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
ਨਿਹੱਥੇ ਸਿੱਖ ਨੌਜਵਾਨ ਨੇ ਵਿਦੇਸ਼ੀ ਲੁਟੇਰੇ ਦਾ ਚਾੜਿਆ ਕੁਟਾਪਾ
NEXT STORY