ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) - ਸਿੱਖ ਭਾਈਚਾਰੇ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ 14 ਸਤੰਬਰ 2023 ਨੂੰ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਖੇ ਕੈਲੀਫੋਰਨੀਆ ਸਟੇਟ ਸੈਨੇਟ ਵਿੱਚ ਬਿੱਲ SB-847 ਵੱਡੇ ਬਹੁਮਤ ਨਾਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ 'ਤੇ ਕੈਲੀਫੋਰਨੀਆ ਸਟੇਟ ਦੇ ਗਵਰਨਰ ਦੇ ਦਸਤਖ਼ਤ ਦੇ ਨਾਲ ਇਹ ਇੱਕ ਕਾਨੂੰਨ ਬਣ ਜਾਵੇਗਾ। ਇਸ ਦੇ ਤਹਿਤ ਜਲਦੀ ਹੀ ਸਿੱਖ ਸਿਰਾਂ ਉੱਪਰ ਪੱਗ, ਦਸਤਾਰ ਅਤੇ ਦੁਮਾਲਾ ਸਜਾ ਕੇ ਕੈਲੀਫੋਰਨੀਆ ਸਟੇਟ ਵਿੱਚ ਕਾਨੂੰਨੀ ਤੌਰ 'ਤੇ ਮੋਟਰਸਾਈਕਲ ਚਲਾ ਸਕਦੇ ਹਨ। ਬਿੱਲ SB-847 ਸਟੇਟ ਸੈਨੇਟਰ ਬਰਾਇਨ ਡਾਹਲੀ ਨੇ ਕਾਨੂੰਨ ਦੇ ਮਾਹਰਾਂ ਅਤੇ ਪਲੈਨਿੰਗ ਕਮਿਸ਼ਨ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਦੀ ਮਦਦ ਨਾਲ ਤਿਆਰ ਕੀਤਾ ਸੀ।
ਇਹ ਵੀ ਪੜ੍ਹੋ: ਅਮਰੀਕਾ ਦਾ ਰਾਸ਼ਟਰਪਤੀ ਬਣਿਆ ਤਾਂ ਖ਼ਤਮ ਕਰ ਦੇਵਾਂਗਾ ‘H-1B ਵੀਜ਼ਾ ਪ੍ਰੋਗਰਾਮ’, ਵਿਵੇਕ ਰਾਮਾਸਵਾਮੀ ਦਾ ਵਾਅਦਾ

ਇਕ ਮੁਕੰਮਲ ਕਾਨੂੰਨ ਬਣਨ ਤੋਂ ਪਹਿਲਾ ਬਿੱਲ SB-847 ਨੂੰ ਬਹੁਤ ਸਾਰੀਆਂ ਸਟੇਟ ਕਮੇਟੀਆਂ, ਸੈਨੇਟ ਫਲੌਰ, ਅਸੈਂਬਲੀ ਫਲੌਰ ਅਤੇ ਹੋਰ ਬਹੁਤ ਸਾਰੀਆਂ ਪ੍ਰਕਿਰਿਆ ਵਿੱਚੋਂ ਲੰਘਣਾ ਪਇਆ। ਸੈਨੇਟਰ ਬਰਾਇਨ ਡਾਹਲੀ ਅਤੇ ਪਲੈਨਿੰਗ ਕਮਿਸ਼ਨ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਨੇ ਬਹੁਤ ਮਿਹਨਤ ਕਰਕੇ ਬਿੱਲ SB-847 ਨੂੰ ਹਰ ਇੱਕ ਪੜਾਅ ਵਿੱਚੋਂ ਵੱਡੇ ਬਹੁਮਤ ਨਾਲ ਪਾਸ ਕਰਵਾਇਆ ਹੈ। ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਰਹਿ ਰਿਹਾ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਾਂ ਨੂੰ ਅਮਰੀਕਾ ਦੀ ਕਿਸੇ ਸਟੇਟ ਵਿੱਚ ਕਾਨੂੰਨੀ ਤੌਰ 'ਤੇ ਪੱਗ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਦਾ ਹੱਕ ਮਿਲਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਮੁੜ ਆਈ ਦੁਖਦਾਇਕ ਖ਼ਬਰ, ਪਹਿਲੇ ਦਿਨ ਕਾਲਜ ਗਏ 19 ਸਾਲਾ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕਾਂਗੋ 'ਚ ਭਾਰੀ ਮੀਂਹ ਮਗਰੋਂ ਖਿਸਕੀ ਜ਼ਮੀਨ, ਘੱਟੋ-ਘੱਟ 17 ਲੋਕਾਂ ਦੀ ਮੌਤ
NEXT STORY