ਟੋਰਾਂਟੋ (ਭਾਸ਼ਾ)- ਕੈਨੇਡਾ ਵਿਚ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ ਟੋਰਾਂਟੋ ਦੇ ਉਪਨਗਰ ਵਿੱਚ ਇੱਕ ਕੰਡੋਮੀਨੀਅਮ ਯੂਨਿਟ ਵਿੱਚ ਪੰਜ ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਜਵਾਬੀ ਕਾਰਵਾਈ ਵਿਚ ਬੰਦੂਕਧਾਰੀ ਨੂੰ ਪੁਲਸ ਨੇ ਮਾਰ ਦਿੱਤਾ। ਅਧਿਕਾਰੀਆਂ ਨੇ ਐਤਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ, ਕੈਨੇਡਾ 'ਚ ਕਰੋੜਾਂ ਡਾਲਰ ਦੇ ਤਕਨੀਕੀ ਘਪਲੇ 'ਚ ਛੇ ਭਾਰਤੀਆਂ 'ਤੇ ਲੱਗੇ ਦੋਸ਼
ਯਾਰਕ ਖੇਤਰੀ ਪੁਲਸ ਮੁਖੀ ਜੇਮਸ ਮੈਕਸਵੀਨ ਨੇ ਕਿਹਾ ਕਿ ਉਨ੍ਹਾਂ ਦੇ ਇੱਕ ਅਧਿਕਾਰੀ ਨੇ ਓਂਟਾਰੀਓ ਦੇ ਵੌਨ ਵਿੱਚ ਇੱਕ ਕੰਡੋ ਵਿੱਚ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ।ਮੈਕਸਵੀਨ ਨੇ ਕਿਹਾ ਕਿ ਇਕ ਹੋਰ ਵਿਅਕਤੀ ਨੂੰ ਸ਼ੱਕੀ ਨੇ ਗੋਲੀ ਮਾਰ ਦਿੱਤੀ ਸੀ, ਜਿਸ ਮਗਰੋਂ ਉਹ ਹਸਪਤਾਲ ਵਿਚ ਹੈ ਅਤੇ ਉਸ ਦੇ ਬਚਣ ਦੀ ਉਮੀਦ ਹੈ।ਮੈਕਸ਼ੀਨ ਨੇ ਕਿਹਾ ਕਿ ਉਸ ਕੋਲ ਇਸ ਬਾਰੇ ਵੇਰਵੇ ਨਹੀਂ ਹਨ ਕੀ ਗੋਲੀ ਚਲਾਉਣ ਵਾਲਾ ਇਮਾਰਤ ਦਾ ਨਿਵਾਸੀ ਸੀ ਜਾਂ ਨਹੀਂ।ਓਂਟਾਰੀਓ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ 'ਚ ਹੁਣ ਅਧਿਆਪਕ, ਟਰੱਕ ਡਰਾਈਵਰ ਤੇ ਸਿਹਤ ਵਰਕਰ ਵੀ ਲੈ ਸਕਦੇ ਹਨ PR
NEXT STORY