ਵਾਸ਼ਿੰਗਟਨ (ਰਾਜ ਗੋਗਨਾ)- ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਸਰਹੱਦ ਦੇ ਪਾਰ 1,000 ਤੋਂ ਵੱਧ ਲੋਕਾਂ ਨੂੰ ਭੇਜਣ ਦੇ 9 ਮਾਮਲਿਆਂ ਵਿਚ ਭਾਰਤੀ ਮੂਲ ਦੇ ਸਿਮਰਨਜੀਤ ਸਿੰਘ ਸ਼ੈਲੀ ਨੇ ਖ਼ੁਦ ਨੂੰ ਦੋਸ਼ੀ ਮੰਨਿਆ ਹੈ। ਬਰੈਂਪਟਨ ਓਨਟਾਰੀਓ ਦੇ ਰਹਿਣ ਵਾਲੇ 41 ਸਾਲਾ ਸਿਮਰਨਜੀਤ ਨੇ ਬੀਤੇ ਦਿਨ ਸ਼ੁੱਕਰਵਾਰ ਨੂੰ ਨਿਊਯਾਰਕ ਦੇ ਉੱਤਰੀ ਜ਼ਿਲ੍ਹੇ ਦੀ ਯੂ.ਐੱਸ. ਫੈਡਰਲ ਅਦਾਲਤ ਵਿਚ ਪੇਸ਼ੀ ਦੌਰਾਨ ਮਨੁੱਖੀ ਤਸਕਰੀ ਦੀ ਗੱਲ ਮੰਨੀ ਹੈ, ਜਦੋਂਕਿ ਇਸ ਤੋਂ ਪਹਿਲਾਂ ਉਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਸੀ।
ਇਹ ਵੀ ਪੜ੍ਹੋ: ਭਾਰਤ ਵਿਰੋਧੀ ਸਰਗਰਮੀਆਂ ਦੌਰਾਨ ਕੈਨੇਡਾ ’ਚ ਨਵੀਂ ਹਲਚਲ, ਤੁਰਕੀ ਦਾ ਮੁਸਲਿਮ ਨੇਤਾ ਨਿਕਲਿਆ PM ਮੋਦੀ ਦਾ ਫੈਨ
ਅਦਾਲਤੀ ਦਸਤਾਵੇਜ਼ ਮੁਤਾਬਕ ਸਿੰਘ ਨੇ ਕਥਿਤ ਤੌਰ 'ਤੇ ਇੱਕ ਦਲਾਲ ਦੇ ਤੌਰ 'ਤੇ ਕੰਮ ਕੀਤਾ, ਜੋ ਮੁੱਖ ਤੌਰ 'ਤੇ ਭਾਰਤੀ ਨਾਗਰਿਕਾਂ ਨੂੰ U.S. ਵਿੱਚ ਪਹੁੰਚਾਉਣ ਲਈ ਪ੍ਰਤੀ ਵਿਅਕਤੀ ਕੋਲੋਂ 5,000 ਡਾਲਰ ਤੋਂ 35,000 ਡਾਲਰ ਵਸੂਲਦਾ ਸੀ। ਸਿਮਰਨਜੀਤ ਦੇ ਪਰਿਵਾਰ ਜਾਂ ਦੋਸਤ ਵਿੱਚੋਂ ਕੋਈ ਵੀ ਸੁਣਵਾਈ ਮੌਕੇ ਉਸ ਦੇ ਨਾਲ ਹਾਜ਼ਰ ਨਹੀਂ ਹੋਇਆ। ਸਿਮਰਨਜੀਤ ਦੀ ਪਟੀਸ਼ਨ ਸਮਝੌਤੇ ਵਿੱਚ ਉਸ ਨੇ ਅਦਾਲਤ ਵਿੱਚ ਇਹ ਵੀ ਸਵੀਕਾਰ ਕੀਤਾ ਕਿ ਉਸਨੇ ਲੋਕਾਂ ਨੂੰ ਭਾਰਤ ਤੋਂ ਅਮਰੀਕਾ ਵਿੱਚ ਤਸਕਰੀ ਕਰਨ ਦਾ ਪ੍ਰਬੰਧ ਕੀਤਾ ਸੀ ਅਤੇ ਫਿਰ ਉਸ ਨੇ ਭਾਰਤੀ ਨਾਗਰਿਕਾਂ ਨੂੰ ਕਿਸ਼ਤੀ ਰਾਹੀਂ ਸੇਂਟ ਲਾਰੈਂਸ ਦਾ ਦਰਿਆ ਪਾਰ ਕਰਵਾਇਆ ਅਤੇ ਉਸ ਨੇ 1000 ਤੋਂ ਵੱਧ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਭੇਜਣ ਦੀ ਤਸਕਰੀ ਕੀਤੀ।
ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ’ਚ ਭਾਰਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰੁਚਿਰਾ ਕੰਬੋਜ ਨੇ ਸੰਭਾਲਿਆ ਅਹਿਮ ਅਹੁਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮਰਹੂਮ ਮੂਸੇਵਾਲਾ ਦੇ ਕੈਨੇਡਾ 'ਚ ਚਰਚੇ, ਕ੍ਰਿਕਟ ਟੀਮ ਨੇ ਜਰਸੀ 'ਤੇ 5911 ਨੂੰ ਬਣਾਇਆ ਬ੍ਰਾਂਡ
NEXT STORY