ਮਾਸਕੋ-ਰੂਸ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 23,652 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 33,55,794 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 454 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 60 ਹਜ਼ਾਰ ਨੂੰ ਪਾਰ ਕਰ ਕੇ 60,911 ਹੋ ਗਈ।
ਇਹ ਵੀ ਪੜ੍ਹੋ -ਬ੍ਰਿਟੇਨ ਨੇ ਕੋਵਿਡ-19 ਦੀ ਰੋਕਥਾਮ ਲਈ ਮਾਡਰਨਾ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ
ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਕ ਰੂਸ ਦੇ 84 ਖੇਤਰਾਂ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 23,652 ਨਵੇਂ ਮਾਮਲੇ ਦਰਜ ਕੀਤੇ ਗਏ ਜਿਨ੍ਹਾਂ ’ਚੋਂ 2,697 ਲੋਕਾਂ ’ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਹੁਣ 33,55,794 ਹੋ ਗਈ ਅਤੇ ਰੋਜ਼ਾਨਾ 0.7 ਫੀਸਦੀ ਦੀ ਦਰ ਨਾਲ ਮਾਮਲੇ ਵਧ ਰਹੇ ਹਨ।
ਇਹ ਵੀ ਪੜ੍ਹੋ -ਕੋਰੋਨਾ ਦੇ ਨਵੇਂ ਸਟ੍ਰੇਨ ਵਿਰੁੱਧ ਵੀ ਅਸਰਦਾਰ ਹੋਵੇਗੀ ਫਾਈਜ਼ਰ ਵੈਕਸੀਨ
ਰਾਜਧਾਨੀ ਮਾਸਕੋ ’ਚ ਸਭ ਤੋਂ ਜ਼ਿਆਦਾ 5,027 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੈਂਟ ਪੀਟਰਸਬਰਗ ’ਚ 3,017 ਅਤੇ ਮਾਸਕੋ ਖੇਤਰ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1,226 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 21,677 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ’ਚ ਹੁਣ ਤੱਕ 27,31,129 ਲੋਕ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਚੁੱਕੇ ਹਨ।
ਇਹ ਵੀ ਪੜ੍ਹੋ -ਇਹ ਹੈ 2021 ’ਚ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
UAE ਨੇ ਕਤਰ ਨਾਲ ਲੱਗਦੀਆਂ ਸਰਹੱਦਾਂ ਖੋਲ੍ਹਣ ਦਾ ਕੀਤਾ ਐਲਾਨ
NEXT STORY