ਤਹਿਰਾਨ-ਈਰਾਨ 'ਚ ਕੋਰੋਨਾ ਵਾਇਰਸ ਮਹਾਮਾਰੀ ਦੇ 29,700 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਟਿਡਾਂ ਦੀ ਗਿਣਤੀ ਵਧ ਕੇ 4,389,085 ਹੋ ਗਈ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਈਰਾਨ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰਾਲਾ ਦੀ ਆਧਿਕਾਰਤ ਵੈੱਬਸਾਈਟ 'ਤੇ ਪ੍ਰਕਾਸ਼ਤ ਪ੍ਰੈੱਸ ਕਾਨਫਰੰਸ ਮੁਤਾਬਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ 466 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 97,208 ਹੋ ਗਈ ਹੈ।
ਇਹ ਵੀ ਪੜ੍ਹੋ : ਰੂਸ ਦੇ ਕਮਚਾਤਕਾ 'ਚ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਲਾਸ਼ਾਂ ਬਰਾਮਦ
ਮੰਤਰਾਲਾ ਨੇ ਦੱਸਿਆ ਕਿ ਇਸ ਦੌਰਾਨ 7,252 ਮਰੀਜ਼ ਆਈ.ਸੀ.ਯੂ. 'ਚ ਦਾਖਲ ਹਨ ਜਦਕਿ ਦੇਸ਼ 'ਚ ਬੀਮਾਰੀ ਨਾਲ ਹੁਣ ਤੱਕ 3,70,828 ਲੋਕ ਠੀਕ ਹੋ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਦੇਸ਼ 'ਚ 14,767,598 ਲੋਕਾਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਗਈ ਹੈ। ਦੇਸ਼ 'ਚ ਹੁਣ ਤੱਕ 3,813,628 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਇੰਡੋਨੇਸ਼ੀਆ : ਹਸਪਤਾਲਾਂ 'ਚ ਬੈੱਡ ਖਾਲੀ ਹੋਣ ਦੇ ਬਾਵਜੂਦ ਵੀ ਘਰਾਂ 'ਚ ਮਰਨ ਨੂੰ ਮਜ਼ਬੂਰ ਹਨ ਮਰੀਜ਼
NEXT STORY