ਪਿਸ਼ਾਵਰ (ਭਾਸ਼ਾ) - ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਤਹਿਰੀਕ-ਏ ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਅੱਤਵਾਦੀਆਂ ਨੇ ਇਕ ਬੱਸ ਨੂੰ ਸਾੜ ਦਿੱਤਾ ਅਤੇ ਉਸ ’ਚ ਸਵਾਰ ਯਾਤਰੀਆਂ ਨੂੰ ਤਸੀਹੇ ਦਿੱਤੇ। ਪੁਲਸ ਨੇ ਇਸ ਘਟਨਾ ਦੇ ਸਬੰਧ ਵਿਚ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ। ਸੂਤਰਾਂ ਅਨੁਸਾਰ ਇਹ ਘਟਨਾ ਸ਼ਨੀਵਾਰ ਨੂੰ ਉਦੋਂ ਵਾਪਰੀ, ਜਦੋਂ ਦਰਾਜ਼ਿੰਦਾ ਤੋਂ ਡੇਰਾ ਇਸਮਾਈਲ ਖਾਨ ਜਾ ਰਹੀ ਬੱਸ ਨੂੰ ਦਰਾਬਾਨ ਤਹਿਸੀਲ ਵਿਚ ਟੀ. ਟੀ. ਪੀ. ਦੇ ਅੱਤਵਾਦੀਆਂ ਨੇ ਰੋਕ ਲਿਆ।
ਇਹ ਵੀ ਪੜ੍ਹੋ - ਅਨੋਖੀ ਲਵ ਸਟੋਰੀ, 102 ਦੀ ਉਮਰ 'ਚ 100 ਸਾਲਾ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, ਬਣਿਆ ਵਰਲਡ ਰਿਕਾਰਡ
ਇਸ ਦੌਰਾਨ ਯਾਤਰੀਆਂ ਨੂੰ ਜ਼ਬਰਦਸਤੀ ਬੱਸ ਵਿਚੋਂ ਹੇਠਾਂ ਉਤਾਰ ਦਿੱਤਾ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਯਾਤਰੀਆਂ ਨੂੰ ਹੇਠਾਂ ਉਤਾਰਨ ਤੋਂ ਬਾਅਦ ਬੱਸ ਨੂੰ ਸਾੜ ਦਿੱਤਾ। ਅੱਤਵਾਦੀਆਂ ਨੇ ਪਹਿਲਾਂ ਯਾਤਰੀਆਂ ’ਤੇ ਤਸ਼ੱਦਦ ਕੀਤਾ ਅਤੇ ਬਾਅਦ ’ਚ ਉਨ੍ਹਾਂ ਨੂੰ ਧਮਕੀ ਦਿੱਤੀ, ਕਿਉਂਕਿ ਉਹ ਸਰਕਾਰ ਦਾ ਸਮਰਥਨ ਕਰ ਰਹੇ ਸਨ। ਅੱਤਵਾਦੀਆਂ ਨੇ ਭੱਜਣ ਤੋਂ ਪਹਿਲਾਂ ਬੱਸ ਨੂੰ ਅੱਗ ਲਗਾ ਦਿੱਤੀ। ਸਥਿਤੀ ’ਤੇ ਕਾਬੂ ਪਾਉਣ ਲਈ ਵੱਡੀ ਗਿਣਤੀ ’ਚ ਪੁਲਸ ਮੌਕੇ ’ਤੇ ਪਹੁੰਚ ਗਈ।
ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ
ਇਸ ਨਾਲ ਖੈਬਰ ਪਖਤੂਨਖਵਾ ਦੇ ਦੱਖਣੀ ਜ਼ਿਲ੍ਹਿਆਂ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਗਈ ਹੈ। ਇਸ ਤੋਂ ਬਾਅਦ ਅੱਤਵਾਦੀਆਂ ਨੇ ਬਾਅਦ ’ਚ ਸ਼ਾਮ ਨੂੰ ਕਾਨੂੰਨ-ਵਿਵਸਥਾ ਆਪਣੇ ਹੱਥ ’ਚ ਲੈ ਲਈ ਅਤੇ ਉਨ੍ਹਾਂ ਨੂੰ ਅਸ਼ਾਂਤ ਕਬਾਇਲੀ ਜ਼ਿਲ੍ਹਿਆਂ ਅਤੇ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨੇੜਲੀਆਂ ਸੜਕਾਂ ’ਤੇ ਗਸ਼ਤ ਕਰਦੇ ਦੇਖਿਆ ਗਿਆ।
ਇਹ ਵੀ ਪੜ੍ਹੋ - ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਾਜ਼ੀਲ 'ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 150 ਤੋਂ ਪਾਰ
NEXT STORY