ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਪਾਕਿਸਤਾਨ ਦੇ ਸਿੰਧ ਸੂਬੇ ਦੀ ਹਾਈ ਕੋਰਟ ਨੇ ਬੀਤੇ ਦਿਨ ਇਕ ਹਿੰਦੂ ਅਧਿਆਪਕ ਨੂੰ ਈਸ਼ਨਿੰਦਾ ਕਾਨੂੰਨ ਤਹਿਤ ਕੇਸ ਵਿਚੋਂ ਬਰੀ ਕਰਦਿਆਂ ਹੁਕਮਾਂ ਵਿਚ ਕਿਹਾ ਕਿ ਪੁਲਸ ਹਿੰਦੂ ਅਧਿਆਪਕ ’ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਵਿਚ ਅਸਫਲ ਰਹੀ ਹੈ। ਅਦਾਲਤ ਨੇ ਇਸ ਗੱਲ ’ਤੇ ਵੀ ਅਫਸੋਸ ਪ੍ਰਗਟ ਕੀਤਾ ਕਿ ਹਿੰਦੂ ਅਧਿਆਪਕ ਹਰੀਸ਼ ਨੂੰ ਬਿਨਾਂ ਕਿਸੇ ਕਸੂਰ ਦੇ ਪੰਜ ਸਾਲ ਜੇਲ੍ਹ ਵਿਚ ਰੱਖਿਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਅਧਿਆਪਕ ਹਰੀਸ਼ ਕੁਮਾਰ ਵਿਰੁੱਧ 2019 ਵਿਚ ਈਸ਼ਨਿੰਦਾ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਇਕ ਵਿਦਿਆਰਥੀ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਅਧਿਆਪਕ ਹਰੀਸ਼ ਨੇ ਪੈਗੰਬਰ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਉਦੋਂ ਤੋਂ ਹੀ ਹਰੀਸ਼ ਆਪਣੇ ਖ਼ਿਲਾਫ਼ ਦਰਜ ਕੇਸ ਕਾਰਨ ਜੇਲ੍ਹ ਵਿਚ ਸੀ। ਦੂਜੇ ਪਾਸੇ ਅਦਾਲਤ ਵੱਲੋਂ ਆਪਣਾ ਫੈਸਲਾ ਸੁਣਾਏ ਜਾਣ ਤੋਂ ਬਾਅਦ ਅਧਿਆਪਕ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੇ ਅਦਾਲਤ ਵਿਚ ਉਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਸ ਦਾ ਮੰਨਣਾ ਹੈ ਕਿ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਬਾਵਜੂਦ ਪਾਕਿਸਤਾਨੀ ਕੱਟੜਪੰਥੀ ਹਰੀਸ਼ ਨੂੰ ਨਿਸ਼ਾਨਾ ਬਣਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ
ਇਸ ਮਾਮਲੇ ’ਤੇ ਬਿਆਨ ਦਿੰਦਿਆਂ ਸਿੰਧ ਮਨੁੱਖੀ ਅਧਿਕਾਰ ਕਮਿਸ਼ਨ ਦੇ ਬੋਰਡ ਦੇ ਮੈਂਬਰ ਸੁਖਦੇਵ ਹੇਮਨਾਨੀ ਨੇ ਕਿਹਾ ਕਿ ਹਰੀਸ਼ ’ਤੇ ਝੂਠੇ ਦੋਸ਼ ਲਾਏ ਗਏ ਸਨ। ਇਸ ਕਾਰਨ ਉਸ ਨੂੰ 5 ਸਾਲ ਤੱਕ ਜੇਲ੍ਹ ਦੀਆਂ ਸੀਖਾਂ ਪਿੱਛੇ ਰਹਿਣਾ ਪਿਆ। ਆਖਿਰਕਾਰ ਅੱਜ ਉਸ ਨੂੰ ਅਦਾਲਤ ਵੱਲੋਂ ਇਨਸਾਫ਼ ਮਿਲ ਗਿਆ ਹੈ ਅਤੇ ਉਸ ਨੂੰ ਝੂਠੇ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਸੁਖਦੇਵ ਹੇਮਨਾਨੀ ਨੇ ਕਿਹਾ ਕਿ ਉਨ੍ਹਾਂ ਦੇ ਬਰੀ ਹੋਣ ਤੋਂ ਬਾਅਦ ਅਸੀਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸੁਰੱਖਿਆ ਦੇ ਪ੍ਰਬੰਧ ਕਰ ਰਹੇ ਹਾਂ।
ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਨੇ ਮਿਸੂਰੀ, ਇਡਾਹੋ ਕਾਕਸ ਅਤੇ ਮਿਸ਼ੀਗਨ GOP ਸੰਮੇਲਨ 'ਚ ਦਰਜ ਕੀਤੀ ਜਿੱਤ
NEXT STORY