ਇਸਲਾਮਾਬਾਦ- ਇਮਰਾਨ ਖਾਨ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਚੁੱਕੇ 11 ਵਿਰੋਧੀ ਧਿਰਾਂ ਦੇ ਗਠਜੋੜ ਪਾਕਿਸਤਾਨ ਡੇਮੋਕ੍ਰੇਟਿਕ ਮੂਵਮੈਂਟ (ਪੀ. ਡੀ. ਐੱਮ.) ਨੇ ਇਕ ਬੈਠਕ ’ਚ ਸੀਨੇਟ ਚੋਣਾਂ ਕਰਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਬੈਠਕ ’ਚ ਪੀ. ਡੀ. ਐੱਮ. ਪ੍ਰਮੁੱਖ ਮੌਲਾਨਾ ਫਜ਼ਲੁਰ ਰਹਿਮਾਨ ਅਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ. ਐੱਮ. ਐੱਲ.-ਐੱਨ.) ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਕਿ ਸੈਨੇਟ ਦੀ ਚੋਣ ਪ੍ਰਕਿਰਿਆ ਨੂੰ ਸੰਵਿਧਾਨ ਸੋਧ ਦੇ ਬਿਨਾਂ ਬਦਲਿਆ ਨਹੀਂ ਜਾ ਸਕਦਾ ਹੈ।
ਮਰੀਅਮ ਨਵਾਜ਼ ਨੇ ਕਿਹਾ ਕਿ ਸੈਨੇਟ ਚੋਣਾਂ ਦੌਰਾਨ ਪਤਾ ਲੱਗ ਜਾਵੇਗਾ ਕਿ ਕੌਣ ਕਿਸ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਲਿਆਏ ਜਾਣ ਦਾ ਵਿਕਲਪ ਵੀ ਰੱਖਿਆ। ਇਸ ਦੌਰਾਨ ਫਜ਼ਲੁਰ ਰਹਿਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਪੀ. ਡੀ. ਐੱਮ. ਇਸ ਮਾਮਲੇ ’ਤੇ ਅਦਾਲਤ ਦਾ ਦਰਵਾਜ਼ਾ ਖਟਖਟਾਵੇਗੀ। ਇਸ ਵਿਚ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਪ੍ਰਧਾਨ ਵਿਲਾਵਲ ਭੁੱਟੋ ਜਰਦਾਰੀ ਨੇ ਵੀ ਚੋਣ ਪ੍ਰਕਿਰਿਆ ਬਦਲੇ ਜਾਣ ’ਤੇ ਚਿੰਨਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਕ ਵਾਰ ਫਿਰ ਤੋਂ ਫ਼ੌਜ ਦੇ ਬਲ ’ਤੇ ਸੱਤਾ ’ਤੇ ਪਕੜ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। ਭੁੱਟੋ ਨੇ ਸੋਮਵਾਰ ਫ਼ੌਜ ਨੂੰ ਚਿਤਾਵਨੀ ਦਿੱਤੀ ਕਿ ਉਹ ਸੈਨੇਟ ਦੀ ਚੋਣ ਅਤੇ ਰਾਜਨੀਤੀ ’ਚ ਦਖਲ ਅੰਦਾਜ਼ੀ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸੀਨੇਟ ਦੇ ਚੋਣ ਵਿਵਾਦਤ ਹੋਏ ਤਾਂ ਇਸਦਾ ਅਸਰ ਪੂਰੇ ਦੇਸ਼ ’ਤੇ ਹੋਵੇਗਾ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਜਾਪਾਨ ਦੀ ਸਮੁੰਦਰੀ ਸਰਹੱਦ 'ਚ ਦਾਖਲ ਹੋਏ ਚੀਨੀ ਜਹਾਜ਼, ਮਿਲਿਆ ਕਰਾਰਾ ਜਵਾਬ
NEXT STORY