ਜੋਹਾਨਸਬਰਗ (ਏਪੀ) - ਦੱਖਣੀ ਅਫਰੀਕਾ ਵਿੱਚ ਬੀਤੀ ਰਾਤ ਇੱਕ ਸਥਾਨਕ ਨੇਤਾ ਦੀ ਯਾਦਗਾਰੀ ਸਭਾ ਤੋਂ ਵਾਪਸ ਆ ਰਹੇ ਇੱਕ ਸਮੂਹ 'ਤੇ ਇੱਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ ਦੋ ਲੋਕ ਮਾਰੇ ਗਏ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੁਲਸ ਨੇ ਕਿਹਾ ਕਿ ਜੋਹਾਨਸਬਰਗ ਦੇ ਦੱਖਣ-ਪੂਰਬ ਵਿੱਚ ਕੈਟਲਹੋਂਗ ਵਿੱਚ ਹੋਈ ਗੋਲੀਬਾਰੀ ਵਿੱਚ ਜ਼ਖਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਸ ਨੇ ਕਿਹਾ ਕਿ ਸ਼ੱਕੀ ਬੰਦੂਕਧਾਰੀ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੱਖਣੀ ਅਫਰੀਕਾ ਦੀ ਪੁਲਸ ਸੇਵਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਵਿਸ਼ੇਸ਼ ਟਾਸਕ ਫੋਰਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਥਾਨਕ ਮੀਡੀਆ ਰਿਪੋਰਟਾਂ ਦੇ ਅਨੁਸਾਰ ਗੋਲੀਬਾਰੀ ਵਿੱਚ ਮਾਰੇ ਗਏ ਦੋ ਵਿਅਕਤੀ ਦੱਖਣੀ ਅਫਰੀਕਾ ਦੀ ਸੰਸਦ ਦੀ ਸਭ ਤੋਂ ਵੱਡੀ ਪਾਰਟੀ ਅਫਰੀਕਨ ਨੈਸ਼ਨਲ ਕਾਂਗਰਸ (ਏਐਨਸੀ) ਦੇ ਯੁਵਾ ਵਿੰਗ ਦੇ ਮੈਂਬਰ ਸਨ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੋਵਾਂ ਵਿਅਕਤੀਆਂ ਨੇ ਜਿਸ ਯਾਦਗਾਰੀ ਸਭਾ ਵਿੱਚ ਸ਼ਿਰਕਤ ਕੀਤੀ ਉਹ ਇੱਕ ਸਥਾਨਕ ਮਹਿਲਾ ਏਐਨਸੀ ਨੇਤਾ ਲਈ ਸੀ ਜਿਸਦੀ ਇਸ ਮਹੀਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼ੱਕ ਹੈ ਕਿ ਉਸਦੀ ਹੱਤਿਆ ਰਾਜਨੀਤਿਕ ਕਾਰਨਾਂ ਕਰਕੇ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
NEXT STORY