ਰੋਮ/ਮਿਲਾਨ (ਦਲਵੀਰ ਕੈਂਥ,ਸਾਬੀ ਚੀਨੀਆ)- 'ਅਸੀਂ ਸਮੂਹ ਭਾਰਤੀ, ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਉਨ੍ਹਾਂ ਸਮੂਹ ਸ਼ਹੀਦਾਂ ਦੇ ਸਦਾ ਹੀ ਰਿਣੀ ਰਹਾਂਗੇ ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਕੇ ਸਾਨੂੰ ਆਜ਼ਾਦੀ ਦਿਵਾਈ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਅੰਬੈਂਸੀ ਰੋਮ ਦੇ ਸਤਿਕਾਰਤ ਰਾਜਦੂਤ ਮੈਡਮ ਵਾਣੀ ਰਾਓ ਨੇ ਰੋਮ ਵਿਖੇ ਭਾਰਤੀ ਅੰਬੈਂਸੀ ਰੋਮ ਤੇ ਸਮੂਹ ਭਾਰਤੀ ਭਾਈਚਾਰੇ ਵੱਲੋਂ ਮਨਾਏ ਭਾਰਤ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਹਾਜ਼ਰੀਨ ਵੱਡੇ ਇਕੱਠ ਨਾਲ ਕੀਤਾ।
ਇਸ ਮੌਕੇ ਮੈਡਮ ਵਾਣੀ ਰਾਓ ਨੇ ਭਾਰਤ ਦਾ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਮਾਣਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਦੇਸ਼ ਵਾਸੀਆਂ ਦੇ ਨਾਮ ਸੰਦੇਸ਼ ਵੀ ਪੜ੍ਹ ਕੇ ਸੁਣਾਇਆ। ਭਾਰਤ ਦੇ ਰਾਸ਼ਟਰੀ ਗਾਣ ਜਨ-ਗਣ-ਮਨ ਤੋਂ ਆਜ਼ਾਦੀ ਦਿਵਸ ਸਮਾਰੋਹ ਦੀ ਸ਼ੁਰੂਆਤ ਹੋਈ ਤੇ ਉਪੰਰਤ ਭੰਗੜੇ ਸਮੇਤ ਹੋਰ ਵੀ ਭਾਰਤੀ ਸਭਿਆਚਾਰ ਨਾਲ ਸੰਬਧਤ ਲੋਕ ਨਾਚ ਪੇਸ਼ ਕੀਤੇ ਗਏ। ਨੰਨ੍ਹੇ-ਮੁੰਨੇ ਬੱਚਿਆਂ ਨੇ ਵੀ ਦੇਸ਼ ਭਗਤੀ ਦੇ ਗੀਤ ਗਾਏ।
ਇਹ ਵੀ ਪੜ੍ਹੋ- ਉਲਟਾ ਤਿਰੰਗਾ ਦੇਖ ਕੇ ਖ਼ੁਦ ਨੂੰ ਨਾ ਰੋਕ ਸਕਿਆ ਵਕਫ਼ ਬੋਰਡ ਪ੍ਰਧਾਨ, ਛੱਤ 'ਤੇ ਚੜ੍ਹ ਕੇ ਆਪ ਕੀਤਾ ਸਿੱਧਾ
ਇਸ ਮੌਕੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਰਾਹੀ ਦੇਸ਼ ਵਾਸੀਆਂ ਨੂੰ ਮੈਡਮ ਵਾਣੀ ਰਾਓ ਨੇ 78ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੀਆਂ ਕਿਹਾ ਕਿ ਉਹ ਇਟਲੀ 'ਚ ਰਹਿਣ ਵਾਲੇ ਭਾਰਤੀ ਭਾਈਚਾਰੇ ਦੀ ਸੇਵਾ ਵਿੱਚ ਹਨ ਤੇ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਲਈ ਇਟਲੀ ਸਰਕਾਰ ਨਾਲ ਭਾਰਤੀ ਅੰਬੈਂਸੀ ਰੋਮ ਪਹਿਲ ਦੇ ਅਧਾਰ 'ਤੇ ਗੱਲਬਾਤ ਕਰਦੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਭਾਰਤੀ ਇਟਲੀ ਆਉਣਾ ਚਾਹੁੰਦੇ ਹਨ ਉਹ ਕਾਨੂੰਨੀ ਤੌਰ 'ਤੇ ਆਉਣ ਤਾਂ ਜੋ ਉਨ੍ਹਾਂ ਨੂੰ ਇੱਥੇ ਆ ਕੇ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤ ਦੇ 78ਵੇਂ ਸੁਤੰਤਰਤਾ ਦਿਵਸ ਵਿੱਚ ਹਾਜ਼ਰੀਨ ਬਹੁ ਗਿਣਤੀ ਮਹਿਮਾਨਾਂ ਲਈ ਅੰਬੈਂਸੀ ਵੱਲੋਂ ਵਿਸ਼ੇਸ਼ ਭਾਰਤੀ ਖਾਣਿਆਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਇਟਲੀ ਭਰ ਤੋਂ ਬਹੁ-ਗਿਣਤੀ ਭਾਰਤੀਆਂ ਤੋਂ ਇਲਾਵਾ ਇਟਾਲੀਅਨ ਤੇ ਹੋਰ ਦੇਸ਼ਾਂ ਦੇ ਲੋਕਾਂ ਨੇ ਸੁਤੰਤਰਤਾ ਦਿਵਸ ਵਿੱਚ ਸ਼ਰੀਕ ਹੋ ਕੇ ਸਭ ਨੂੰ ਵਧਾਈ ਦਿੱਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਰਾਬ ਮੌਸਮ ਦੀ ਚਿਤਾਵਨੀ ਤੋਂ ਬਾਅਦ ਏਅਰ ਇੰਡੀਆ ਨੇ ਦਿੱਲੀ-ਨਰੀਤਾ ਉਡਾਣ ਕੀਤੀ ਰੱਦ
NEXT STORY