ਨੋਵੇਲਾਰਾ (ਕੈਂਥ) : ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰੇਜੋ ਇਮੀਲੀਆ ਵਿਖੇ ਹੋਏ ਇੱਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਾਂਸ਼ਹਿਰ ਦੇ ਸੁੱਜੋਂ ਪਿੰਡ ਨਾਲ ਸਬੰਧਤ ਨੌਜਵਾਨ ਇੰਦਰਪ੍ਰੀਤ ਸਿੰਘ ਨੂੰ ਪਾਰਮਾ ਯੂਨੀਵਰਸਿਟੀ ਤੋਂ ਕਨੂੰਨ ਦੀ ਡਿਗਰੀ ਹਾਸਲ ਕਰਨ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਹਿਰ ਦੇ ਮੇਅਰ ਸੀਮੋਨੇ ਜਾਰਾਨਤੋਨੈਲੋ ਅਤੇ ਹੋਰ ਕੌਂਸਲਰਾਂ ਨੇ ਵੀ ਸ਼ਿਰਕਤ ਕੀਤੀ।
ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਕਿਸੇ ਵੀ ਖੇਤਰ ਵਿੱਚ ਭਾਈਚਾਰੇ ਦਾ ਨਾਮ ਉੱਚਾ ਕਰਨ ਵਾਲੇ ਨੌਜਵਾਨ ਲੜਕੇ ਲੜਕੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਵੇ ਤਾਂ ਜੋ ਉਹਨਾਂ ਵੱਲ ਵੇਖ ਕੇ ਹੋਰ ਬੱਚੇ ਵੀ ਪ੍ਰੇਰਿਤ ਹੋ ਸਕਣ ਅਤੇ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰਨ ਅਤੇ ਆਪਣੇ ਮਾਂ ਬਾਪ ਅਤੇ ਭਾਈਚਾਰੇ ਦਾ ਨਾਮ ਰੁਸ਼ਨਾਉਣ। ਜ਼ਿਕਰਯੋਗ ਹੈ ਕਿ ਨੌਜਵਾਨ ਇੰਦਰਪ੍ਰੀਤ ਸਿੰਘ ਤਕਰੀਬਨ 1 ਸਾਲ ਦੀ ਉਮਰ ਵਿੱਚ ਪਰਿਵਾਰ ਸਮੇਤ ਇਟਲੀ ਆ ਗਿਆ ਸੀ। ਇਸ ਵੇਲੇ ਨੋਵੇਲਾਰਾ ਵਿਖੇ ਰਹਿ ਰਿਹਾ ਹੈ ਅਤੇ ਨੋਵੇਲਾਰਾ ਦੀ ਮਿਉਂਸੀਪਲ ਕਮੇਟੀ ਵਿੱਚ ਕੌਂਸਲਰ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਹੈ। ਇਸ ਤੋਂ ਇਲਾਵਾ ਖੂਨ ਦਾਨ ਸੰਸਥਾ (ਆਵਿਸ) ਦੀ ਨੋਵੇਲਾਰਾ ਇਕਾਈ ਦਾ ਉਪ ਪ੍ਰਧਾਨ ਵੀ ਹੈ ਅਤੇ ਅੰਗ ਦਾਨ ਵਾਲੀ ਸੰਸਥਾਂ (ਆਈਦੋ) ਵਿੱਚ ਵੀ ਮੁੱਖ ਸੇਵਾ ਨਿਭਾਅ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੂਲ 'ਚ ਧਮਾਕੇ ਦੌਰਾਨ ਪੈ ਗਈਆਂ ਭਾਜੜਾਂ!
NEXT STORY