ਪੈਰਿਸ - ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਤਵਾਦੀ ਹਮਲਿਆਂ ਸਬੰਧੀ ਗਠਿਤ ਭਾਰਤ-ਫਰਾਂਸ ਕਾਰਜਕਾਰੀ ਸਮੂਹ ਦੀ 15ਵੀਂ ਮੀਟਿੰਗ ਵਿਚ ਦੋਨੋਂ ਦੇਸ਼ਾਂ ਨੇ ਅਲਕਾਇਦਾ ਅਤੇ ਇਸਲਾਮਿਕ ਸਟੇਟ ਦੇ ਨਾਲ-ਨਾਲ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੈਯਬਾ, ਜੈਸ਼ ਏ-ਮਹੁੰਮਦ ਅਤੇ ਹਿਜਬੁਲ ਮੁਜਾਹਿਦੀਨ ਸਮੇਤ ਸਾਰੇ ਤਰ੍ਹਾਂ ਦੇ ਅੱਤਵਾਦੀ ਨੈੱਟਵਰਕ ਦੇ ਖਿਲਾਫ ਠੋਸ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਵਿਚ ਦੋਨੋਂ ਦੇਸ਼ਾਂ ਦੀ ਰਣਨੀਤਕ ਸਾਂਝੇਦਾਰੀ ਖਾਸ ਕਰ ਕੇ ਭਾਰਤ-ਪ੍ਰਸ਼ਾਂਤ ਖੇਤਰ ਦੇ ਨਾਲ-ਨਾਲ ਅੱਤਵਾਦ ਦੇ ਖਿਲਾਫ ਚੁੱਕੇ ਜਾ ਰਹੇ ਕਦਮਾਂ ’ਤੇ ਚਰਚਾ ਕੀਤੀ ਗਈ।
ਅਧਿਕਾਰਕ ਬਿਆਨ ਜਾਰੀ ਕਰ ਕੇ ਦੋਨੋਂ ਦੇਸ਼ਾਂ ਨੇ ਸਰਹੱਦ ਪਾਰ ਅੱਤਵਾਦ ਸਮੇਤ ਸਾਰੇ ਤਰ੍ਹਾਂ ਦੀਆਂ ਅੱਤਵਾਦੀ ਸਰਗਰਮੀਆਂ ਦੀ ਨਿੰਦਾ ਕੀਤੀ ਅਤੇ ਸੰਸਾਰਿਕ ਅੱਤਵਾਦ ਦੇ ਖਿਲਾਫ ਮਿਲ ਕੇ ਲੜਨ ਦਾ ਸੰਕਲਪ ਲਿਆ।
ਜ਼ਿਕਰਯੋਗ ਹੈ ਕਿ ਇਸ ਸਾਲ ਨਵੰਬਰ ਵਿਚ ਭਾਰਤ ਦੀ ਵਪਾਰਕ ਰਾਜਧਾਨੀ ਮੁੰਬਈ ਵਿਚ ਹੋਏ ਅੱਤਵਾਦੀ (26 ਨਵੰਬਰ 2008) ਹਮਲੇ ਨੂੰ 13 ਸਾਲ ਅਤੇ ਨਵੰਬਰ 2015 ਵਿਚ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਹੋਏ ਅੱਤਵਾਦੀ ਹਮਲੇ ਨੂੰ 6 ਸਾਲ ਪੂਰੇ ਹੋ ਰਹੇ ਹਨ। ਅਜਿਹੇ ਵਿਚ ਦੋਨੋਂ ਦੇਸ਼ਾਂ ਨੇ ਇਨ੍ਹਾਂ ਹਮਲਿਆਂ ਵਿਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਚੀਨ ਤੇ ਅਮਰੀਕਾ ਇਕ-ਦੂਜੇ ਦੇ ਮੀਡੀਆ ਕਰਮਚਾਰੀਆਂ 'ਤੇ ਲਾਈਆਂ ਗਈਆਂ ਪਾਬੰਦੀਆਂ 'ਚ ਦੇਣਗੇ ਢਿੱਲ
NEXT STORY