ਵਾਸ਼ਿੰਗਟਨ - ਅਮਰੀਕਾ ਨੇ ਕਿਹਾ ਕਿ ਭਾਰਤ ਦੀਆਂ ਚੋਣਾਂ ਕਿਸੇ ਹੋਰ ਦੇਸ਼ਾਂ ਦੇ ਮੁਕਾਬਲੇ ਵੋਟ ਦੇ ਅਧਿਕਾਰ ਦੀ ਸਭ ਤੋਂ ਵੱਡੀ ਕਵਾਇਦ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ’ਚ ਇਹ ਗੱਲ ਕਹੀ।
ਉਨ੍ਹਾਂ ਕਿਹਾ, ‘ਅਸੀਂ ਭਾਰਤ ਵਿਚ ਹੋਈਆਂ ਚੋਣਾਂ ਤੋਂ ਬਹੁਤ ਪ੍ਰਭਾਵਿਤ ਹਾਂ। ਇਹ ਇਤਿਹਾਸ ਵਿਚ ਕਿਸੇ ਵੀ ਦੇਸ਼ ਵਿਚ ਵੋਟ ਦੇ ਅਧਿਕਾਰ ਦੀ ਸਭ ਤੋਂ ਵੱਡੀ ਕਵਾਇਦ ਸੀ।’ ਮਿਲਰ ਨੇ ਭਾਰਤ ਵਿਚ ਹੋਈਆਂ ਚੋਣਾਂ ਅਤੇ ਭਾਰਤੀ ਸੰਸਦ ਵਿਚ ਮੁਸਲਮਾਨਾਂ ਦੀ ਨੁਮਾਇੰਦਗੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਇਹ ਗੱਲ ਕਹੀ।
ਮਿਲਰ ਨੇ ਹਾਲਾਂਕਿ ਇਸ ਸਵਾਲ ਦਾ ਸਪੱਸ਼ਟ ਜਵਾਬ ਦੇਣ ਤੋਂ ਬਚਦਿਆਂ ਕਿਹਾ ਕਿ ਇਸ ਬਾਰੇ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ। ਉਨ੍ਹਾਂ ਕਿਹਾ, ‘ਮੈਂ ਭਾਰਤ ’ਚ ਹੋਈਆਂ ਚੋਣਾਂ ਦੇ ਸਬੰਧ ’ਚ ਕੁਝ ਨਹੀਂ ਕਹਾਂਗਾ, ਸਿਵਾਏ ਉਸ ਦੇ ਜੋ ਅਸੀਂ ਪਹਿਲਾਂ ਕਿਹਾ ਸੀ ਕਿ ਚੋਣਾਂ ਨਾਲ ਜੁੜੇ ਮੁੱਦਿਆਂ ਬਾਰੇ ਫੈਸਲਾ ਭਾਰਤ ਦੀ ਜਨਤਾ ਨੂੰ ਲੈਣਾ ਹੈ। ਉਨ੍ਹਾਂ ਕਿਹਾ, ‘ਅਸੀਂ ਚੋਣਾਂ ਦੇ ਕੁੱਝ ਖਾਸ ਨਤੀਜਿਆਂ ਬਾਰੇ ਟਿੱਪਣੀ ਨਹੀਂ ਕਰਨਾ ਚਾਹੁੰਦੇ।’
ਇਟਲੀ 'ਚ ਜੀ-7 ਸੰਮੇਲਨ 'ਚ ਸ਼ਿਰਕਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਭਾਰਤ ਲਈ ਹੋਏ ਰਵਾਨਾ
NEXT STORY