ਲੰਡਨ (ਭਾਸ਼ਾ)- ਬ੍ਰਿਟੇਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਾਈ ਕੇ ਸਿਨ੍ਹਾ ਨੇ ਕਿਹਾ ਹੈ ਕਿ ਭਾਰਤ-ਬ੍ਰਿਟੇਨ ਸਬੰਧਾਂ ਦਾ ਭਵਿੱਖ ਸੁਨਹਿਰੀ ਹੈ ਅਤੇ ਬ੍ਰਿਟੇਨ ਦੇ ਯੂਰਪੀ ਸੰਘ ਤੋਂ ਵੱਖ ਹੋਣ ਤੋਂ ਬਾਅਦ ਭਾਰਤ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਭਾਰਤ ਦੇ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਭਾਰਤੀ ਵਿਦਿਆ ਭਵਨ ਵਲੋਂ ਆਯੋਜਿਤ ਇਕ ਪ੍ਰੋਗਰਾਮ ਵਿਚ ਸਿਨ੍ਹਾ ਨੇ ਕਿਹਾ ਕਿ ਜੀਵੰਤ ਸੇਤੂ ਸਮਝੇ ਜਾਣ ਵਾਲੇ ਪ੍ਰਵਾਸੀ ਭਾਰਤੀ ਦੋ ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ-ਬ੍ਰਿਟੇਨ ਸਬੰਧ ਦਾ ਭਵਿੱਖ ਬਹੁਤ ਸੁਨਹਿਰੀ ਹੈ ਅਤੇ ਬ੍ਰਿਟੇਨ ਦੇ ਯੂਰਪੀ ਸੰਘ ਤੋਂ ਵੱਖ ਹੋਣ ਤੋਂ ਬਾਅਦ ਭਾਰਤ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਬ੍ਰਿਟੇਨ ਨੇ 29 ਮਾਰਚ, 2019 ਨੂੰ ਯੂਰਪੀ ਸੰਘ ਤੋਂ ਵੱਖ ਹੋਣ ਦੇ ਪੱਖ ਵਿਚ 2016 ਵਿਚ ਵੋਟਿੰਗ ਕੀਤੀ ਸੀ। ਆਜ਼ਾਦੀ ਤੋਂ ਬਾਅਦ ਭਾਰਤ ਵਲੋਂ ਕੀਤੀ ਗਈ ਕਾਫੀ ਤਰੱਕੀ ਦਾ ਜ਼ਿਕਰ ਕਰਦੇ ਹੋਏ ਸਿਨ੍ਹਾ ਨੇ ਕਿਹਾ ਕਿ ਫਿਲਹਾਲ ਭਾਰਤ ਦੁਨੀਆ ਵਿਚ 6ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਉਹ ਛੇਤੀ ਹੀ ਆਪਣੇ ਸਾਬਕਾ ਉਪਨਿਵੇਸ਼ੀ ਬ੍ਰਿਟੇਨ ਤੋਂ ਵੀ ਅੱਗੇ ਨਿਕਲ ਜਾਵੇਗਾ, ਸ਼ਾਇਦ ਅਗਲੇ ਸਾਲ ਦੇ ਸ਼ੁਰੂ ਤੱਕ।
200 ਅਰਬ ਡਾਲਰ ਦੇ ਚੀਨੀ ਉਤਪਾਦਾਂ 'ਤੇ 25 ਫੀਸਦੀ ਸ਼ੁਲਕ ਲਾਉਣ ਦੀ ਤਿਆਰੀ 'ਚ ਅਮਰੀਕਾ
NEXT STORY