ਅੰਤਰਰਾਸ਼ਟਰੀ ਖ਼ਬਰਾਂ : ਵੀਰਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੇ ਐਡਮਿੰਟਨ ਵਿੱਚ ਮੰਦਰ ਵਿੱਚ ਭੰਨਤੋੜ ਦੀ ਘਟਨਾ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਸਖ਼ਤੀ ਨਾਲ ਚੁੱਕਿਆ ਹੈ। ਇਸ ਦੇ ਨਾਲ ਹੀ ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਕੈਨੇਡਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰੇਗਾ। ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਸਥਾਨਕ ਅਧਿਕਾਰੀ ਇਸ ਘਟਨਾ ਪਿੱਛੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨਗੇ।
ਐਡਮਿੰਟਨ ਵਿੱਚ ਮੰਦਰ ਵਿੱਚ ਭੰਨਤੋੜ ਬਾਰੇ ਭਾਰਤ ਦੀ ਪ੍ਰਤੀਕਿਰਿਆ ਬਾਰੇ ਪੁੱਛੇ ਜਾਣ 'ਤੇ ਜੈਸਵਾਲ ਨੇ ਕਿਹਾ, "ਅਸੀਂ ਇਸ ਮਾਮਲੇ ਨੂੰ ਦਿੱਲੀ ਅਤੇ ਓਟਾਵਾ ਦੋਵਾਂ ਵਿੱਚ ਕੈਨੇਡੀਅਨ ਅਧਿਕਾਰੀਆਂ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ। ਅਸੀਂ ਇਸ ਭੰਨ-ਤੋੜ ਦੀ ਨਿੰਦਾ ਕਰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਸਥਾਨਕ ਅਧਿਕਾਰੀ ਤੁਰੰਤ ਅਤੇ ਸਖ਼ਤ ਕਦਮ ਚੁੱਕਣਗੇ। ਜਿੰਮੇਵਾਰ ਲੋਕਾਂ ਖਿਲਾਫ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਫਤਾਵਾਰੀ ਮੀਡੀਆ ਬ੍ਰੀਫਿੰਗ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ, ''ਮੰਦਿਰਾਂ 'ਤੇ ਹਮਲੇ ਜ਼ਿਆਦਾ ਹੋ ਗਏ ਹਨ ਅਤੇ ਕਿਸੇ ਖਾਸ ਮਕਸਦ ਨਾਲ ਕੀਤੇ ਜਾਂਦੇ ਹਨ, ਜਿਸ ਨੂੰ ਸਮਝਣਾ ਬਹੁਤ ਮੁਸ਼ਕਲ ਨਹੀਂ ਹੈ। ਅਸੀਂ ਕੈਨੇਡਾ 'ਚ ਅਜੋਕੇ ਸਮੇਂ 'ਚ ਅਜਿਹੀਆਂ ਕਈ ਘਟਨਾਵਾਂ ਦੇਖੀਆਂ ਹਨ, ਜਿਨ੍ਹਾਂ 'ਤੇ ਕਾਰਵਾਈ ਦੀ ਕਮੀ ਹੈ। ਅੱਤਵਾਦ ਅਤੇ ਹਿੰਸਾ ਲਈ ਜ਼ਿੰਮੇਵਾਰ ਤੇ ਵਕਾਲਤ ਕਰਨ ਵਾਲੇ ਲੋਕਾਂ ਨੂੰ ਕਾਨੂੰਨ ਦੇ ਕਟਹਰੇ ਵਿਚ ਲਿਆਉਣ ਦੀ ਜ਼ਰੂਰਤ ਹੈ, ਨਹੀਂ ਤਾਂ ਕੈਨੇਡਾ ਵਿੱਚ ਕਾਨੂੰਨ ਦੇ ਸ਼ਾਸਨ ਅਤੇ ਬਹੁਲਵਾਦ ਦਾ ਸਤਿਕਾਰ ਲਗਾਤਾਰ ਕਮਜ਼ੋਰ ਹੋ ਜਾਵੇਗਾ।
ਪਾਕਿਸਤਾਨ 'ਚ ਇਸਾਈ ਅੱਤਿਆਚਾਰ : ਇਟਲੀ ਦੇ ਸੰਸਦ ਮੈਂਬਰਾਂ ਅਤੇ ਕਾਰਕੁਨਾਂ ਨੇ ਕਾਰਵਾਈ ਦੀ ਕੀਤੀ ਮੰਗ
NEXT STORY