ਵਾਸ਼ਿੰਗਟਨ (ਭਾਸ਼ਾ)- ਰੂਸ-ਯੂਕ੍ਰੇਨ ਸੰਘਰਸ਼ ਨੂੰ ਖ਼ਤਮ ਕਰਨ ਦਾ ਰਸਤਾ ਲੱਭਣ ਲਈ ਭਾਰਤ ਸਾਰੇ ਪੱਖਾਂ ਦੇ ਵਾਰਤਾਕਾਰਾਂ ਨਾਲ ਚੱਲ ਰਹੀ ਗੱਲਬਾਤ ਵਿਚ ਸ਼ਾਮਲ ਹੈ।ਇਕ ਚੋਟੀ ਦੇ ਭਾਰਤੀ ਡਿਪਲੋਮੈਟ ਨੇ ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਕਿਹਾ ਕਿ ਇਨ੍ਹਾਂ ਵਾਰਤਾਵਾਂ ਵਿੱਚ ਭਾਰਤ ਦੀ ਭਾਗੀਦਾਰੀ ਨੂੰ ਮਹੱਤਵ ਦਿੱਤਾ ਜਾਂਦਾ ਹੈ। ਮਿਸਰੀ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨੂੰ ਕਿਹਾ, "ਅਸੀਂ ਸਾਰੇ ਪਾਸਿਆਂ ਦੇ ਵਾਰਤਾਕਾਰਾਂ ਨਾਲ ਲਗਾਤਾਰ ਗੱਲਬਾਤ ਵਿੱਚ ਰੁੱਝੇ ਹੋਏ ਹਾਂ।ਸਪੱਸ਼ਟ ਤੌਰ 'ਤੇ, ਲੋਕ ਇਨ੍ਹਾਂ ਵਾਰਤਾਵਾਂ ਵਿੱਚ ਭਾਰਤ ਦੀ ਭਾਗੀਦਾਰੀ ਦੀ ਕਦਰ ਕਰਦੇ ਹਨ ਅਤੇ ਅਸੀਂ ਕਈ ਵਾਰਤਾਕਾਰਾਂ ਨਾਲ ਗੱਲ ਕਰਨ ਦੇ ਯੋਗ ਹੋਏ ਹਾਂ।''
ਪੜ੍ਹੋ ਇਹ ਅਹਿਮ ਖ਼ਬਰ- ਕੋਲਾ ਖਾਨ 'ਚ ਮੀਥੇਨ ਗੈਸ ਲੀਕ ਹੋਣ ਕਾਰਨ ਧਮਾਕਾ, 30 ਲੋਕਾਂ ਦੀ ਮੌਤ
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਦਿਨਾਂ ਅਮਰੀਕਾ ਦੌਰੇ ਦੇ ਪਹਿਲੇ ਦਿਨ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਮਿਸਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, "ਮੌਜੂਦਾ ਪੜਾਅ 'ਤੇ ਇਸ ਦਾ ਕੋਈ ਨਤੀਜਾ ਨਹੀਂ ਨਿਕਲੇਗਾ ਕਿਉਂਕਿ ਅਜੇ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ।" ਉਨ੍ਹਾਂ ਕਿਹਾ ਕਿ ਇਸ ਸਮੇਂ ਇਸ ਟਕਰਾਅ ਦੇ ਹਰ ਪਾਸਿਓਂ ਵੱਖ-ਵੱਖ ਲੋਕਾਂ ਨਾਲ ਬਹੁਤ ਮਹੱਤਵਪੂਰਨ ਗੱਲਬਾਤ ਹੋ ਰਹੀ ਹੈ। 23 ਅਗਸਤ ਨੂੰ ਯੂਕ੍ਰੇਨ ਦੇ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਕਿਹਾ ਸੀ ਕਿ ਯੂਕ੍ਰੇਨ ਅਤੇ ਰੂਸ ਨੂੰ ਬਿਨਾਂ ਕਿਸੇ ਸਮਾਂ ਬਰਬਾਦ ਕੀਤੇ ਇਕੱਠੇ ਬੈਠਣਾ ਚਾਹੀਦਾ ਹੈ ਅਤੇ ਜੰਗ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਭਾਰਤ ਖੇਤਰ ਵਿੱਚ ਸ਼ਾਂਤੀ ਬਹਾਲ ਕਰਨ ਲਈ ਇੱਕ "ਸਰਗਰਮ ਭੂਮਿਕਾ" ਨਿਭਾਉਣ ਲਈ ਤਿਆਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਦੇ ਸ਼ਹਿਰ ਕਿਆਂਪੋਂ ਵਿਖੇ ਵਿਸ਼ਾਲ ਨਗਰ ਕੀਰਤਨ ਆਯੋਜਿਤ
NEXT STORY