ਵਾਸ਼ਿੰਗਟਨ-ਦੇਸ਼ 'ਚ ਕੋਰੋਨਾ ਵਾਇਰਸ ਆਪਣੇ ਸਿਖਰ 'ਤੇ ਹੈ ਅਤੇ ਰੋਜ਼ਾਨਾ ਸਾਹਮਣੇ ਆਉਣ ਵਾਲੇ ਅੰਕੜੇ ਰਿਕਾਰਡ ਤੋੜ ਰਹੇ ਹਨ। ਉਥੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਟੀਕਾਕਰਨ ਮੁਹਿੰਮ ਦੀ ਰਫਤਾਰ ਨੂੰ ਵੀ ਵਧਾ ਦਿੱਤਾ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਅਸਥਾਈ ਤੌਰ 'ਤੇ ਕੁਝ ਦੇਸ਼ਾਂ ਨੇ ਵੈਕਸੀਨ ਬਰਾਮਦਗੀ 'ਤੇ ਪਾਬੰਦੀ ਲੱਗਾ ਦਿੱਤੀ ਹੈ। ਭਾਰਤ ਦੇ ਇਸ ਫੈਸਲੇ ਨਾਲ ਦੁਨੀਆ ਦੇ ਕਈ ਦੇਸ਼ ਨਾਰਾਜ਼ ਹਨ, ਉਨ੍ਹਾਂ ਦਾ ਦੋਸ਼ ਹੈ ਕਿ ਇਸ ਨਾਲ ਕਰੀਬ 92 ਗਰੀਬ ਦੇਸ਼ਾਂ ਲਈ ਵੈਕਸੀਨ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ-'Kill The Bill' ਪ੍ਰਦਰਸ਼ਨ ਦੌਰਾਨ ਪੁਲਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪ, 107 ਲੋਕ ਗ੍ਰਿਫਤਾਰ
ਹਾਲਾਂਕਿ ਸੱਚਾਈ ਕੁਝ ਹੋਰ ਹੀ ਹੈ। ਅਜਿਹਾ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ-ਬ੍ਰਿਟੇਨ ਸਮੇਤ ਜਿੰਨੇ ਵੀ ਅਮੀਰ ਦੇਸ਼ ਹਨ, ਉਨ੍ਹਾਂ ਨੇ ਪਹਿਲਾਂ ਹੀ ਵੈਕਸੀਨ ਦੀ ਵੱਡੀ ਗਿਣਤੀ 'ਤੇ ਕੰਟਰੋਲ ਕੀਤਾ ਹੋਇਆ ਹੈ। ਮੀਡੀਆ 'ਚ ਪ੍ਰਕਾਸ਼ਿਤ ਇਕ ਰਿਪੋਰਟ ਮੁਤਾਬਕ ਸਾਊਦੀ ਅਰਬ, ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਰਗੇ ਅਮੀਰ ਦੇਸ਼ਾਂ ਨੂੰ ਪਹਿਲਾਂ ਹੀ ਵੈਕਸੀਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਦੱਸ ਦੇਈਏ ਕਿ ਭਾਰਤ ਦੇ ਸੀਰਮ ਇੰਸਟੀਚਿਊਟ 'ਚ ਬਣਾਈ ਜਾ ਰਹੀ ਆਕਸਫੋਰਡ-ਐਸਟ੍ਰਾਜੇਨੇਕਾ ਵੈਕਸੀਨ 'ਤੇ ਅਮੀਰ ਦੇਸ਼ਾਂ ਦਾ ਕੋਈ ਅਧਿਕਾਰ ਨਹੀਂ ਹੈ। ਹਾਲਾਂਕਿ ਇਹ ਵੈਕਸੀਨ ਸਿਰਫ ਭਾਰਤ ਲਈ ਵੀ ਨਹੀਂ ਹੈ ਪਰ ਇਸ ਨੂੰ ਦੁਨੀਆ ਦੇ 92 ਗਰੀਬ ਦੇਸ਼ਾਂ ਲਈ ਬਣਾਇਆ ਜਾਣਾ ਹੈ। ਦੇਸ਼ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤਾ ਹੈ ਜਿਸ ਕਾਰਣ ਇਸ ਦੇ ਬਰਾਮਦਗੀ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ-ਇਮਰਾਨ ਖਾਨ ਨੇ ਕੋਰੋਨਾ ਦੀ ਤੀਸਰੀ ਲਹਿਰ ਦੇ ਵਧੇਰੇ ਖਤਰਨਾਕ ਹੋਣ ਦੀ ਦਿੱਤੀ ਚਿਤਾਵਨੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਅਮਰੀਕਾ 'ਚ 400 ਸਾਲ ਪੁਰਾਣੇ ਆਈਲੈਂਡ 'ਤੇ ਬਣਿਆ ਪਹਿਲਾ ਹੋਟਲ, ਜੂਨ 'ਚ ਮਿਲੇਗੀ ਐਂਟਰੀ
NEXT STORY