ਬੀਜਿੰਗ - ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨੇ ਐਤਵਾਰ ਨੂੰ ਚੀਨ ਦੀ ਸੰਸਦ ਨੈਸ਼ਨਲ ਪੀਪਲਜ਼ ਕਾਂਗਰਸ ਦੇ ਸਾਲਾਨਾ ਸੈਸ਼ਨ ਤੋਂ ਵੱਖ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸਰਹੱਦੀ ਵਿਵਾਦ ਇਤਿਹਾਸ ਦੀ ਦੇਣ ਹੈ, ਇਹ ਚੀਨ-ਭਾਰਤ ਸਬੰਧ ਲਈ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਅਤੇ ਭਾਰਤ ਨੂੰ ਸਰਹੱਦੀ ਮੁੱਦੇ ਦੇ ਹੱਲ ਲਈ ਇਕ-ਦੂਜੇ ਨੂੰ ਨੁਕਸਾਨ ਪਹੁੰਚਾਉਣਾ ਅਤੇ ਆਪਸ ਵਿਚ ਸ਼ੱਕ ਕਰਨਾ ਛੱਡ ਦੇਣਾ ਚਾਹੀਦਾ ਹੈ ਅਤੇ ਦੋ ਪੱਖੀ ਸਹਿਯੋਗ ਦਾ ਵਿਸਤਾਰ ਕਰ ਕੇ ਢੁੱਕਵਾਂ ਮਾਹੌਲ ਬਣਾਉਣਾ ਚਾਹੀਦਾ ਹੈ।
ਵਾਂਗ ਨੇ ਚੀਨ ਅਤੇ ਭਾਰਤ ਵਿਚਾਲੇ ਸਬੰਧ ਲਈ ਸਰਹੱਦੀ ਵਿਵਾਦ ਦੇ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੋਵੇਂ ਦੇਸ਼ ਦੋਸਤ ਅਤੇ ਭਾਈਵਾਲ ਹਨ, ਪਰ ਉਨ੍ਹਾਂ ਨੂੰ ਇਕ ਦੂਜੇ 'ਤੇ ਸ਼ੱਕ ਕਰਨਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਿਛਲੇ ਸਾਲ ਮਈ ਵਿਚ ਪੂਰਬੀ ਲੱਦਾਖ ਵਿਚ ਸਰਹੱਦੀ ਤਣਾਅ ਹੋਣ ਪਿੱਛੋਂ ਭਾਰਤ-ਚੀਨ ਸਬੰਧਾਂ ਦੀ ਮੌਜੂਦਾ ਸਥਿਤੀ 'ਤੇ ਆਪਣੇ ਸਾਲਾਨਾ ਪੱਤਰਕਾਰ ਸੰਮੇਲਨ ਵਿਚ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਹ ਲਾਜ਼ਮੀ ਹੈ ਕਿ ਦੋਵੇਂ ਦੇਸ਼ ਆਪਣੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਦੋ ਪੱਖੀ ਸਹਿਯੋਗ ਦਾ ਵਿਸਤਾਰ ਕਰਨ।
ਚੀਨ ਨੂੰ ਕਰਾਰਾ ਜਵਾਬ ਦੇਣ ਦੀ ਤਿਆਰੀ ਵਿਚ ਜਾਪਾਨ
NEXT STORY