ਟੋਰਾਂਟੋ (ਬਿਊਰੋ): ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਪੰਜਾਬ ਵਿੱਚ ਹਿੰਸਕ ਅਪਰਾਧਾਂ ਵਿੱਚ ਉੱਤਰੀ ਅਮਰੀਕੀ ਦੇਸ਼ ਤੋਂ ਸਰਗਰਮ ਗੈਂਗਸਟਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਕੈਨੇਡੀਅਨ ਅਧਿਕਾਰੀਆਂ ਨੂੰ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ। ਕਿਉਂਕਿ ਪਿਛਲੇ ਮਹੀਨੇ ਦੇ ਅਖ਼ੀਰ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਨੇ ਇਸ ਮਾਮਲੇ 'ਤੇ ਧਿਆਨ ਕੇਂਦਰਿਤ ਕੀਤਾ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਕੈਨੇਡਾ ਵਿਚ ਰਹਿੰਦੇ ਮੈਂਬਰ ਗੋਲਡੀ ਬਰਾੜ ਖ਼ਿਲਾਫ਼ ਭਾਰਤ ਵਿੱਚ 16 ਕੇਸ ਦਰਜ ਹਨ ਅਤੇ ਉਹ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ: ਓਨਟਾਰੀਓ ਚੋਣਾਂ: ਡਗ ਫੋਰਡ ਦੀ ਵੱਡੀ ਜਿੱਤ, ਪੰਜਾਬੀ ਵੋਟ ਵੰਡੇ ਜਾਣਾ ਟਰੂਡੋ ਲਈ ਬਣੇਗੀ ਚੁਣੌਤੀ
ਮੂਸੇਵਾਲਾ ਦਾ ਕਤਲ ਮੋਹਾਲੀ ਵਿਚ ਪੰਜਾਬ ਦੇ ਸਟੇਟ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਤੋਂ ਕੁਝ ਦਿਨ ਬਾਅਦ ਕੀਤਾ ਗਿਆ ਸੀ। ਕੈਨੇਡਾ ਵਿਚ ਰਹਿੰਦੇ ਲਖਬੀਰ ਸਿੰਘ ਲੰਡਾ ਨੂੰ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਖ਼ਿਲਾਫ਼ ਭਾਰਤ ਵਿੱਚ 20 ਦੇ ਕਰੀਬ ਕੇਸ ਪੈਂਡਿੰਗ ਹਨ। ਇੱਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਕੈਨੇਡਾ ਬੇਸਡ ਕੱਟੜਪੰਥੀ ਅਤੇ ਗੈਂਗਸਟਰ ਭਾਰਤ ਵਿੱਚ ਅਪਰਾਧ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ ਅਤੇ ਓਟਾਵਾ ਨੂੰ ਨੋਟਿਸ ਲੈਣ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਓਨਟਾਰੀਓ ਸੂਬਾਈ ਚੋਣਾਂ 'ਚ ਇਨ੍ਹਾਂ 6 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ
ਇਹ ਬੇਨਤੀ ਉਦੋਂ ਵੀ ਆਈ ਹੈ ਜਦੋਂ ਕਈ ਭਾਰਤੀ ਹਵਾਲਗੀ ਬੇਨਤੀਆਂ ਕੈਨੇਡੀਅਨ ਅਧਿਕਾਰੀਆਂ ਕੋਲ ਲੰਬਿਤ ਹਨ। ਅਧਿਕਾਰੀਆਂ ਨੇ ਸਹੀ ਗਿਣਤੀ ਜਾਂ ਨਾਂ ਨਹੀਂ ਦੱਸੇ ਪਰ ਉਨ੍ਹਾਂ ਵਿੱਚੋਂ 10 ਦੇ ਕਰੀਬ ਗੈਂਗਸਟਰਾਂ ਅਤੇ ਤਿੰਨ ਜਾਂ ਚਾਰ ਅੱਤਵਾਦ ਨਾਲ ਸਬੰਧਤ ਹਨ। ਇਹ ਮਾਮਲਾ ਉਦੋਂ ਵੀ ਉਠਿਆ ਸੀ, ਜਦੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਟੀਮ ਨੇ 2021 ਵਿੱਚ ਓਟਾਵਾ ਦਾ ਦੌਰਾ ਕੀਤਾ ਸੀ ਅਤੇ ਕੈਨੇਡੀਅਨ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਉਦੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਭਾਰਤ ਅਤੇ ਕੈਨੇਡਾ ਦੋਵਾਂ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਸਫ਼ਲਤਾ ਲਿਆਉਣ ਲਈ ਅੱਤਵਾਦ ਅਤੇ ਹੋਰ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿੱਚ ਚੱਲ ਰਹੀਆਂ ਕਈ ਜਾਂਚਾਂ ਵਿੱਚ ਸਬੂਤ ਇਕੱਠੇ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ: ਗੋਲੀਬਾਰੀ ਤੋਂ ਬਾਅਦ ਹੁਣ ਅਮਰੀਕਾ ਦੇ ਹਸਪਤਾਲ 'ਚ ਵਾਪਰੀ ਛੁਰੇਬਾਜ਼ੀ ਦੀ ਘਟਨਾ, 3 ਗੰਭੀਰ ਜ਼ਖ਼ਮੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਓਨਟਾਰੀਓ ਚੋਣਾਂ: ਡਗ ਫੋਰਡ ਦੀ ਵੱਡੀ ਜਿੱਤ, ਪੰਜਾਬੀ ਵੋਟ ਵੰਡੇ ਜਾਣਾ ਟਰੂਡੋ ਲਈ ਬਣੇਗੀ ਚੁਣੌਤੀ
NEXT STORY