ਟੋਰਾਂਟੋ - ਭਾਰਤ-ਕੈਨੇਡਾ ਲਗਾਤਾਰ ਵੱਧ ਰਹੀ ਕੁੜੱਤਣ ਵਿਚਕਾਰ, ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਲਈ ਕੌਂਸਲਰ ਸੇਵਾਵਾਂ ਦਾ ਵਿਸਥਾਰ ਕੀਤਾ। ਹਾਲ ਹੀ ਵਿੱਚ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕੈਨੇਡਾ ਵਿੱਚ ਭਾਰਤੀ ਕੌਂਸਲੇਟ ਨੇ ਭਾਰਤੀ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਵਧਦੇ ਤਣਾਅ ਦੇ ਬਾਵਜੂਦ ਕੌਂਸਲਰ ਸੇਵਾਵਾਂ ਉਪਲਬਧ ਰਹਿਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ਪਾਸਪੋਰਟ ਜਾਰੀ ਕਰਨਾ, ਪਾਸਪੋਰਟ ਨਵੀਨੀਕਰਨ, ਪੁਲਸ ਕਲੀਅਰੈਂਸ ਸਰਟੀਫਿਕੇਟ ਅਤੇ ਤਸਦੀਕ ਕਰਨਾ ਸ਼ਾਮਲ ਹੈ। ਇਸ ਕਦਮ ਦਾ ਉਦੇਸ਼ ਕੈਨੇਡਾ ਵਿਚ ਭਾਰਤੀ ਪ੍ਰਵਾਸੀਆਂ ਨੂੰ ਸਮਰਥਨ ਅਤੇ ਮਦਦ ਦੇਣ ਤੋਂ ਇਲਾਵਾ ਇਹ ਯਕੀਨੀ ਕਰਨਾ ਹੈ ਕਿ ਉਨ੍ਹਾਂ ਦੀਆਂ ਕੌਂਸਲਰ ਲੋੜਾਂ ਕੁਸ਼ਲਤਾ ਨਾਲ ਪੂਰੀਆਂ ਹੋ ਸਕਣ।
ਇਹ ਵੀ ਪੜ੍ਹੋ: 'ਕੈਨੇਡਾ 'ਚ ਹਿੰਦੂਆਂ ਨੇ ਦਿੱਤਾ ਅਨਮੋਲ ਯੋਗਦਾਨ', ਵਿਰੋਧੀ ਧਿਰ ਦੇ ਨੇਤਾ ਨੇ ਪੰਨੂ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਸ ਤੋਂ ਪਹਿਲਾਂ 20 ਸਤੰਬਰ ਨੂੰ, ਵਿਦੇਸ਼ ਮੰਤਰਾਲਾ (MEA) ਨੇ ਭਾਰਤ ਅਤੇ ਕੈਨੇਡਾ ਦਰਮਿਆਨ ਦੁਵੱਲੇ ਸਬੰਧਾਂ ਵਿੱਚ ਤਾਜ਼ਾ ਤਣਾਅ ਦੇ ਕਾਰਨ ਭਾਰਤੀ ਨਾਗਰਿਕਾਂ, ਖਾਸ ਤੌਰ 'ਤੇ ਕੈਨੇਡਾ ਵਿੱਚ ਵਿਦਿਆਰਥੀਆਂ ਅਤੇ ਦੇਸ਼ ਦਾ ਦੌਰਾ ਕਰਨ ਦਾ ਇਰਾਦਾ ਰੱਖਣ ਵਾਲੇ ਲੋਕਾਂ ਲਈ ਇੱਕ ਸਾਵਧਾਨੀ ਵਾਲੀ ਸਲਾਹ ਜਾਰੀ ਕੀਤੀ ਸੀ। MEA ਵੱਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ ਵਿਚ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅੰਦਰ ਉਹਨਾਂ ਖੇਤਰਾਂ ਅਤੇ ਸਥਾਨਾਂ ਦਾ ਦੌਰਾ ਕਰਨ ਤੋਂ ਗੁਰੇਜ਼ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ, ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'
ਇਹ ਐਡਵਾਇਜ਼ਰੀ ਉਦੋਂ ਜਾਰੀ ਕੀਤੀ ਗਈ, ਜਦੋਂ ਬੀਤੇ ਦਿਨੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਲਾਏ। ਨਿੱਝਰ, ਜਿਸ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨਿਆ ਗਿਆ ਸੀ, ਨੂੰ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਉਥੇ ਹੀ ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ 'ਬੇਤੁਕਾ' ਅਤੇ 'ਪ੍ਰੇਰਿਤ' ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ। ਇਸ ਤੋਂ ਬਾਅਦ ਕੈਨੇਡਾ ਦੇ ਇੱਕ ਸੀਨੀਅਰ ਡਿਪਲੋਮੈਟ ਨੂੰ ਭਾਰਤ ਵਿੱਚੋਂ ਦੇਸ਼ ਨਿਕਾਲਾ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ: G-20 ਸੰਮੇਲਨ 'ਤੇ ਵੀ ਪਿਆ ਸੀ ਖਾਲਿਸਤਾਨ ਦਾ ਪਰਛਾਵਾਂ, ਬਾਈਡੇਨ ਨੇ PM ਮੋਦੀ ਕੋਲ ਚੁੱਕਿਆ ਸੀ ਮੁੱਦਾ : ਰਿਪੋਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਨਿੱਝਰ ਦੀ ਹੱਤਿਆ 'ਤੇ ਪਾਕਿਸਤਾਨ ਨੇ ਕੈਨੇਡਾ ਨਾਲ ਮਿਲਾਇਆ ਹੱਥ, ਭਾਰਤ ਖ਼ਿਲਾਫ਼ ਉਗਲਿਆ ਜ਼ਹਿਰ
NEXT STORY