ਇਸਲਾਮਾਬਾਦ - ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਤੋਂ ਅਫਗਾਨਿਸਤਾਨ 'ਤੇ ਸੰਮੇਲਨ ਵਿੱਚ ਹਿੱਸਾ ਲੈਣ ਦਾ ਸੱਦਾ ਮਿਲਿਆ ਹੈ ਅਤੇ ਇਸ ਬਾਰੇ ਸਮੇਂ 'ਤੇ ਫੈਸਲਾ ਕੀਤਾ ਜਾਵੇਗਾ। ਕੁਰੈਸ਼ੀ ਨੇ ਕਾਬੁਲ ਦੀ ਇੱਕ ਦਿਨ ਦੀ ਯਾਤਰਾ ਤੋਂ ਪਰਤਣ ਤੋਂ ਬਾਅਦ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਹ ਘੋਸ਼ਣਾ ਕੀਤੀ। ਉਹ ਇੱਕ ਉੱਚ ਪੱਧਰੀ ਵਫਦ ਨਾਲ ਕਾਬੁਲ ਗਏ ਸਨ ਜਿੱਥੇ ਉਨ੍ਹਾਂ ਨੇ ਅਫਗਾਨਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੁੱਲਾ ਹਸਨ ਅਖੁੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘‘ਫਿਲਹਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਵਿੱਚ ਗਰਮਜੋਸ਼ੀ ਨਹੀਂ ਹੈ। ਅਸੀਂ ਸਲਾਹ ਤੋਂ ਬਾਅਦ ਸੰਮੇਲਨ ਵਿੱਚ ਹਿੱਸਾ ਲੈਣ ਦੇ ਮੁੱਦੇ 'ਤੇ ਫੈਸਲਾ ਕਰਾਂਗੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਫਾਈਜ਼ਰ ਤੇ ਬਾਇਓਨਟੈੱਕ ਵੈਕਸੀਨ ਦੀ ਬੂਸਟਰ ਖੁਰਾਕ ਲੈਣ ਤੋਂ ਬਾਅਦ ਕੋਰੋਨਾ ਦਾ ਖਤਰਾ ਹੋਵੇਗਾ ਘੱਟ : ਖੋਜ
NEXT STORY