ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਕਿਹਾ ਹੈ ਕਿ ਗਾਜ਼ਾ ਵਿਚ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਨੂੰ ਲੈ ਕੇ ਭਾਰਤ 'ਬਹੁਤ ਚਿੰਤਤ' ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਵਿੱਚ ਆਮ ਨਾਗਰਿਕਾਂ ਦੀ ਮੌਤ ਅਤੇ ਉਸ ਤੋਂ ਪੈਦਾ ਹੋਇਆ ਮਨੁੱਖੀ ਸੰਕਟ "ਸਪੱਸ਼ਟ ਤੌਰ 'ਤੇ ਅਸਵੀਕਾਰਨਯੋਗ" ਹਨ। ਰੁਚੀਰਾ ਕੰਬੋਜ ਨੇ ਸੋਮਵਾਰ ਨੂੰ 'ਵੀਟੋ ਦੀ ਵਰਤੋਂ' 'ਤੇ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।
ਇਹ ਵੀ ਪੜ੍ਹੋ: ਮਾਲਦੀਵ 'ਚ ਭਾਰਤੀ ਫ਼ੌਜੀਆਂ ਦੀ ਮੌਜੂਦਗੀ ਨੂੰ ਲੈ ਕੇ ਰਾਸ਼ਟਰਪਤੀ ਮੁਈਜ਼ੂ ਦਾ ਵੱਡਾ ਬਿਆਨ
ਕੰਬੋਜ ਨੇ ਯੂ.ਐੱਨ.ਜੀ.ਏ. ਵਿੱਚ ਕਿਹਾ, "ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਦੇ ਨਤੀਜੇ ਵਜੋਂ ਆਮ ਨਾਗਰਿਕਾਂ, ਖਾਸ ਤੌਰ 'ਤੇ ਔਰਤਾਂ ਅਤੇ ਬੱਚਿਆਂ ਦੀ ਜਾਨ ਚਲੀ ਗਈ ਹੈ... ਇਸ ਨਾਲ ਮਨੁੱਖੀ ਸੰਕਟ ਵੀ ਪੈਦਾ ਹੋਇਆ ਹੈ। ਇਹ ਸਪਸ਼ਟ ਤੌਰ 'ਤੇ ਅਸਵੀਕਾਰਯੋਗ ਹੈ।" 5 ਮਹੀਨੇ ਯੁੱਧ ਜਾਰੀ ਰਹਿਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਨੁੱਖੀ ਸੰਕਟ ਡੂੰਘਾ ਹੋ ਗਿਆ ਹੈ, ਜਿਸ ਨਾਲ ਖੇਤਰ ਅਤੇ ਇਸ ਤੋਂ ਬਾਹਰ ਅਸਥਿਰਤਾ ਵਧ ਰਹੀ ਹੈ।”
ਇਹ ਵੀ ਪੜ੍ਹੋ: ਕਿਰਾਏ ਦੇ ਮਕਾਨ 'ਚ ਰਹਿੰਦੇ ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਮਿਲੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਸ਼ਾਹਬਾਜ਼ ਨੇ ਪਾਕਿਸਤਾਨ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਲਿਆ ਸੰਕਲਪ
NEXT STORY