ਇੰਟਰਨੈਸ਼ਨਲ ਡੈਸਕ : ਭਾਰਤ ਅਤੇ ਕੈਨੇਡਾ ਵਿਚਕਾਰ ਰਿਸ਼ਤੇ ਪਿਛਲੇ ਕੁੱਝ ਸਮੇਂ ਤੋਂ ਖ਼ਾਸ ਨਹੀਂ ਹਨ। ਖ਼ਾਲਿਸਤਾਨੀ ਸਮਰਥਕਾਂ ਦੀ ਮਦਦ ਕਰਨ ਦੇ ਚੱਲਦਿਆਂ ਭਾਰਤ ਅਤੇ ਕੈਨੇਡਾ ਵਿਚਕਾਰ ਰਿਸ਼ਤਿਆਂ 'ਚ ਤਲਖ਼ੀ ਵੱਧ ਰਹੀ ਹੈ। ਉੱਥੇ ਹੀ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਲੈ ਕੇ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਵੱਡਾ ਬਿਆਨ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਪਿੱਛੇ ਭਾਰਤ ਦਾ ਕੁਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਜਾਂਚ ਦੇ ਕੁਨੈਕਸ਼ਨ ਦੀ ਜਾਂਚ ਕਰਨ 'ਚ ਜੁੱਟੀਆਂ ਹਨ।
ਇਹ ਵੀ ਪੜ੍ਹੋ : ਬਾਹਰੋਂ ਕੁੜੀਆਂ ਲਿਆ ਹੋਟਲ 'ਚ ਕਰਾਉਂਦੇ ਸੀ ਦੇਹ ਵਪਾਰ, ਇੰਝ ਹੋਇਆ ਹਾਈ ਪ੍ਰੋਫਾਈਲ ਰੈਕਟ ਦਾ ਪਰਦਾਫਾਸ਼
ਟਰੂਡੋ ਨੇ ਓਟਾਵਾ 'ਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਨਿੱਜਰ ਦੇ ਕਤਲ ਦੇ ਆਪਸ ਦੀਆਂ ਕੜੀਆਂ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ 'ਚ ਸਾਡਾ ਸਹਿਯੋਗ ਕਰੇ। ਦੱਸਣਯੋਗ ਹੈ ਕਿ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਜਰ ਦਾ ਕੈਨੇਡਾ 'ਚ ਗੋਲੀ ਮਾਰ ਕੇ ਕੁੱਝ ਸਮਾਂ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚੋਂ ਅਜੇ ਨਹੀਂ ਜਾਵੇਗਾ 'ਮਾਨਸੂਨ', ਜਾਣੋ ਮੌਸਮ ਵਿਭਾਗ ਦੀ ਤਾਜ਼ਾ Update
ਦੱਸ ਦੇਈਏੇ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਿਚਕਾਰ ਜੀ-20 ਸੰਮੇਲਨ ਦੌਰਾਨ ਗੱਲਬਾਤ ਹੋਈ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਟਰੂਡੋ ਦੇ ਸਾਹਮਣੇ ਖ਼ਾਲਿਸਤਾਨ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਹਿੰਸਾ ਭੜਕਾਈ ਜਾ ਰਹੀ ਹੈ। ਕੈਨੇਡਾ 'ਚ ਭਾਰਤੀ ਭਾਈਚਾਰੇ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ 'ਤੇ ਹਮਲੇ ਕੀਤੇ ਜਾ ਰਹੇ ਹਨ, ਇਹ ਸਭ ਕੈਨੇਡਾ ਲਈ ਵੀ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੂਡੋ ਨੇ ਭਾਰਤ ਸਰਕਾਰ 'ਤੇ ਲਾਏ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼, ਭਾਰਤੀ ਡਿਪਲੋਮੈਟ ਨੂੰ ਕੀਤਾ ਬਰਖ਼ਾਸਤ
NEXT STORY