ਇਸਲਾਮਾਬਾਦ— ਭਾਰਤ ਨੇ ਅਜਮੇਰ ਸ਼ਰੀਫ ਜਾਣ ਦੀ ਇੱਛਾ ਰੱਖਣ ਵਾਲੇ ਕਰੀਬ 500 ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਰੇਡੀਓ ਪਾਕਿਸਤਾਨ ਅਨੁਸਾਰ, ਪਾਕਿਸਤਾਨੀ ਮਾਮਲਿਆਂ ਦੇ ਮੰਤਰੀ ਪੀਰ ਨੂਰ-ਉਲ-ਹਕ ਕਾਦਰੀ ਨੇ ਦੱਸਿਆ ਕਿ 500 ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਰਵਾਰ ਨੂੰ ਗੁਆਂਢੀ ਦੇਸ਼ ਜਾਣਾ ਸੀ ਪਰ ਭਾਰਤ ਨੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਕਾਦਰੀ ਨੇ ਦੱਸਿਆ ਕਿ ਮੰਤਰਾਲਾ ਨੇ ਭਾਰਤੀ ਦੂਤਘਰ ਤੋਂ ਵੀਜ਼ਾ ਠੁਕਰਾਉਣ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਐੱਮ.ਐੱਸ. ਦੇ ਜ਼ਰੀਏ ਸ਼ਰਧਾਲੂਆਂ ਨੂੰ ਇਸ ਦੀ ਸੂਚਨਾ ਦਿੱਤੀ।
ਉਨ੍ਹਾਂ ਦੱਸਿਆ ਕਿ ਭਾਰਤੀ ਦੂਤਘਰ ਨੇ ਹਾਲੇ ਇਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵਾਪਸ ਨਹੀਂ ਕੀਤੇ ਹਨ। ਰੇਡੀਓ ਪਾਕਿਸਤਾਨ ਅਨੁਸਾਰ, ਕਾਦਰੀ ਨੇ ਕਿਹਾ ਕਿ ਪਾਕਿਸਤਾਨ ਨੇ ਇਕ ਸਾਲ 'ਚ 5,600 ਸਿੱਖ ਤੀਰਥ ਯਾਤਰੀਆਂ ਨੂੰ ਵੀਜ਼ਾ ਦਿੱਤਾ ਜਦਕਿ 312 ਹਿੰਦੂ ਸ਼ਰਧਾਲੂਆਂ ਨੂੰ ਵੀ ਵੀਜ਼ਾ ਦਿੱਤਾ।
ਐੱਲ.ਓ.ਸੀ. ਨੇੜੇ ਪਾਕਿਸਤਾਨ ਪੂਰੀ ਤਰ੍ਹਾਂ ਅਲਰਟ: ਫੌਜ
NEXT STORY