ਵਾਸ਼ਿੰਗਟਨ- ਭਾਰਤ-ਪਾਕਿਸਤਾਨ ਵਿਚਾਲੇ ਜਾਰੀ ਤਣਾਅ 'ਤੇ ਅਮਰੀਕਾ ਲਗਾਤਾਰ ਨਜ਼ਰ ਬਣਾਏ ਹੋਏ ਹੈ। ਹੁਣ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਕਿਹਾ ਹੈ ਕਿ ਭਾਰਤ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਜ਼ਰੂਰ ਦੇਣਾ ਚਾਹੀਦਾ ਹੈ ਪਰ ਜਵਾਬ ਅਜਿਹਾ ਹੋਣਾ ਚਾਹੀਦਾ ਹੈ ਜਿਸ ਨਾਲ ਖੇਤਰੀ ਯੁੱਧ ਦੀ ਸਥਿਤੀ ਨਾ ਬਣੇ। ਉਨ੍ਹਾਂ ਨੇ ਇਹ ਉਮੀਦ ਵੀ ਜਤਾਈ ਕਿ ਪਾਕਿਸਤਾਨ ਭਾਰਤ ਨਾਲ ਸਹਿਯੋਗ ਕਰੇਗਾ ਤਾਂ ਜੋ ਪਾਕਿਸਤਾਨ ਦੀ ਜ਼ਮੀਨ ਤੋਂ ਕੰਮ ਕਰ ਰਹੇ ਅੱਤਵਾਦੀਆਂ ਨੂੰ ਫੜ ਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਫੌਕਸ ਨਿਊਜ਼ ਨਾਲ ਇਕ ਇੰਟਰਵਿਊ ਵਿਚ ਜੇਡੀ ਵੈਂਸ ਨੇ ਪਹਿਲਗਾਮ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਾਰਤ ਇਸ ਅੱਤਵਾਦੀ ਹਮਲਾ ਦਾ ਅਜਿਹਾ ਜਵਾਬ ਦੇਵੇਗਾ, ਜਿਸ ਨਾਲ ਵਿਆਪਕ ਖੇਤਰੀ ਸੰਘਰਸ਼ ਦੀ ਸਥਿਤੀ ਨਾ ਬਣੇ। ਉਸ ਨੇ ਕਿਹਾ ਕਿ ਅਸੀਂ ਇਹ ਉਮੀਦ ਵੀ ਕਰਦੇ ਹਾਂ ਕਿ ਜੇਕਰ ਪਾਕਿਸਤਾਨ ਕਿਸੇ ਤਰ੍ਹਾਂ ਵੀ ਜ਼ਿੰਮੇਵਾਰ ਹੈ ਤਾਂ ਭਾਰਤ ਨਾਲ ਮਿਲ ਕੇ ਅੱਤਵਾਦੀਆਂ ਨੂੰ ਫੜਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿਚ ਸਹਿਯੋਗ ਕਰੇਗਾ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਨੂੰ ਮਿਲਣਗੇ 13.1 ਕਰੋੜ ਡਾਲਰ ਦੇ ਫੌਜੀ ਉਪਕਰਣ, DSCA ਨੇ ਦਿੱਤੀ ਮਨਜ਼ੂਰੀ
ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਹਮਲੇ ਵਿਚ 26 ਨਿਰਦੋਸ਼ ਲੋਕ ਮਾਰੇ ਗਏ । ਇੱਥੇ ਦੱਸ ਦਈਏ ਕਿ ਜੇਡੀ ਵੈਂਸ ਅਤੇ ਉਨ੍ਹਾਂ ਦਾ ਪਰਿਵਾਰ ਹਮਲੇ ਦੌਰਾਨ ਭਾਰਤ ਦੀ ਯਾਤਰਾ 'ਤੇ ਸੀ। ਹਮਲੇ ਦੇ ਤੁਰੰਤ ਬਾਅਤ ਉਨ੍ਹਾਂ ਨੇ ਐਕਸ 'ਤੇ ਪੋਸਟ ਕਰ ਕੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜਤਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਾਕਿਸਤਾਨ 'ਚ ਵਧੀ ਹਲਚਲ! ਦੋ ਵੱਡੇ ਸ਼ਹਿਰਾਂ ਦਾ ਹਵਾਈ ਖੇਤਰ ਇੱਕ ਮਹੀਨੇ ਲਈ 4 ਘੰਟੇ ਲਈ ਬੰਦ
NEXT STORY