ਨੈਸ਼ਨਲ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ 15-16 ਸਤੰਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਜ਼ਬੇਕਿਸਤਾਨ ਦੀ ਯਾਤਰਾ ’ਤੇ ਜਾਣਗੇ। ਇਸ ਬੈਠਕ 'ਚ ਚੀਨ, ਰੂਸ ਅਤੇ ਪਾਕਿਸਤਾਨ ਦੇ ਚੋਟੀ ਦੇ ਨੇਤਾ ਵੀ ਸ਼ਾਮਲ ਹੋਣਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਬੈਠਕ ਹੋ ਸਕਦੀ ਹੈ। ਇਸ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਨਾਲ ਦੁਵੱਲੀ ਮੀਟਿੰਗ ਹੋਵੇਗੀ ਜਾਂ ਨਹੀਂ, ਇਸ ਬਾਰੇ ਕਿਸੇ ਤਰ੍ਹਾਂ ਦੀ ਕੋਈ ਅਧਿਕਾਰਿਕ ਜਾਣਕਾਰੀ ਨਹੀਂ ਹੈ।
ਦੱਸ ਦੇਈਏ ਕਿ ਐੱਸ.ਸੀ.ਓ. ਦੀ ਬੈਠਕ ਤੋਂ ਪਹਿਲਾਂ ਐੱਲ.ਏ.ਸੀ. 'ਤੇ ਦੋਵਾਂ ਦੇਸ਼ਾਂ ਦੀਆਂ ਫੌਜ਼ਾਂ ਗੋਗਰਾ ਹਾਟਸਪ੍ਰਿੰਗ ਤੋਂ ਪਿੱਛੇ ਹਟ ਰਹੀਆਂ ਹਨ। ਇਸ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਆਮ ਵਾਂਗ ਕਰਨ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਾਨਫਰੰਸ ਦੌਰਾਨ ਨੇਤਾਵਾਂ ਵੱਲੋਂ ਪਿਛਲੇ ਦੋ ਦਹਾਕਿਆਂ ਦੌਰਾਨ ਗਰੁੱਪਿੰਗ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਬਹੁਪੱਖੀ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਚਰਚਾ ਕਰਨ ਦੀ ਉਮੀਦ ਹੈ। ਸਿਖਰ ਸੰਮੇਲਨ ਵਿੱਚ ਐੱਸ.ਸੀ.ਓ. ਮੈਂਬਰ ਦੇਸ਼ਾਂ ਦੇ ਨੇਤਾ, ਨਿਗਰਾਨ ਦੇਸ਼ਾਂ, ਐੱਸ.ਸੀ.ਓ. ਦੇ ਸਕੱਤਰ-ਜਨਰਲ, ਐੱਸ.ਸੀ.ਓ. ਖੇਤਰੀ ਅੱਤਵਾਦ ਵਿਰੋਧੀ ਢਾਂਚੇ (ਆਰ.ਏ.ਟੀ.ਐੱਸ.) ਦੇ ਕਾਰਜਕਾਰੀ ਨਿਰਦੇਸ਼ਕ, ਤੁਰਕਮੇਨਿਸਤਾਨ ਦੇ ਰਾਸ਼ਟਰਪਤੀ ਅਤੇ ਹੋਰ ਸੱਦੇ ਗਏ ਮਹਿਮਾਨ ਸ਼ਾਮਲ ਹੋਣਗੇ।
ਚੀਨ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੋ ਸਾਲਾਂ ਵਿੱਚ ਪਹਿਲੀ ਵਾਰ ਇਸ ਹਫ਼ਤੇ ਦੇਸ਼ ਤੋਂ ਬਾਹਰ ਕਜ਼ਾਕਿਸਤਾਨ ਦਾ ਦੌਰਾ ਕਰਨਗੇ ਅਤੇ ਉਜ਼ਬੇਕਿਸਤਾਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਸੰਮੇਲਨ ਵਿੱਚ ਹਿੱਸਾ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੁਆ ਚੁਨਯਿੰਗ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਸ਼ੀ ਸਮਰਕੰਦ ਸ਼ਹਿਰ ਵਿੱਚ ਐੱਸ.ਸੀ.ਓ. ਦੇ ਰਾਜ ਮੁਖੀਆਂ ਦੀ ਕੌਂਸਲ ਦੀ 22ਵੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ 14 ਤੋਂ 16 ਸਤੰਬਰ ਤੱਕ ਕਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਦੀ ਯਾਤਰਾ ਕਰਨਗੇ। ਸ਼ੀ 14 ਸਤੰਬਰ ਨੂੰ ਕਜ਼ਾਕਿਸਤਾਨ ਦਾ ਦੌਰਾ ਕਰਨਗੇ, ਜੋ ਜਨਵਰੀ 2020 ਤੋਂ ਬਾਅਦ ਉਨ੍ਹਾਂ ਦੀ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਸ਼ੀ ਨੇ ਆਖਰੀ ਵਾਰ 17-18 ਜਨਵਰੀ, 2020 ਨੂੰ ਮਿਆਂਮਾਰ ਦਾ ਦੌਰਾ ਕੀਤਾ ਸੀ।
ਕਿੰਗ ਚਾਰਲਸ III ਨੂੰ ਪਾਪੂਆ ਨਿਊ ਗਿਨੀ ਦਾ ਰਾਸ਼ਟਰ ਮੁਖੀ ਕੀਤਾ ਗਿਆ ਨਿਯੁਕਤ
NEXT STORY