ਇੰਟਰਨੈਸ਼ਨਲ ਡੈਸਕ (ਏ.ਐੱਨ.ਆਈ.): ਭਾਰਤ ਵੱਲੋਂ ਮਨੁੱਖੀ ਸਹਾਇਤਾ ਤਹਿਤ ਭੋਜਨ ਸੰਕਟ ਨਾਲ ਜੂਝ ਰਹੇ ਅਫਗਾਨਿਸਤਾਨ ਨੂੰ ਦੋ ਹਜ਼ਾਰ ਮੀਟ੍ਰਿਕ ਟਨ ਕਣਕ ਦੀ ਦੂਜੀ ਖੇਪ ਅਟਾਰੀ ਸਰਹੱਦ ਰਾਹੀਂ ਭੇਜੀ ਗਈ। ਇਹ ਖੇਪ ਅਫਗਾਨਿਸਤਾਨ ਦੇ ਜਲਾਲਾਬਾਦ ਪਹੁੰਚੇਗੀ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ, ਜਿਸ 'ਚ ਦੱਸਿਆ ਗਿਆ ਕਿ ਇਸ ਦੀ ਵੰਡ ਸੰਯੁਕਤ ਰਾਜ ਵਿਸ਼ਵ ਖੁਰਾਕ ਪ੍ਰੋਗਰਾਮ ਰਾਹੀਂ ਕੀਤੀ ਜਾਵੇਗੀ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ 'ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ
ਵਿਦੇਸ਼ ਮੰਤਰਾਲੇ ਨੇ ਰਵਾਨਾ ਕੀਤੀ ਖੇਪ
ਵਿਦੇਸ਼ ਮੰਤਰਾਲੇ ਦੇ ਸਕੱਤਰ ਅਰਵਿੰਦ ਬਾਗਚੀ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਨਾਲ ਵਿਸ਼ੇਸ਼ ਸਬੰਧਾਂ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ 22 ਫਰਵਰੀ ਨੂੰ ਭਾਰਤ ਨੇ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਨੂੰ 2500 ਟਨ ਕਣਕ ਭੇਜੀ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਨੇ ਐਲਾਨ ਕੀਤਾ ਸੀ ਕਿ ਭਾਰਤ ਦੁਆਰਾ ਕੁੱਲ 50,000 ਟਨ ਕਣਕ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਭੇਜੀ ਜਾਣੀ ਹੈ। ਭਾਰਤ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ 'ਤੇ ਜ਼ੋਰ ਦਿੰਦਾ ਰਿਹਾ ਹੈ। ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਅੰਮ੍ਰਿਤਸਰ ਤੋਂ ਪਹਿਲੀ ਖੇਪ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਿਛਲੇ ਮਹੀਨੇ MEA ਨੇ ਕਿਹਾ ਸੀ ਕਿ ਭਾਰਤ ਅਫਗਾਨਿਸਤਾਨ ਨੂੰ ਅਨਾਜ, ਕੋਵਿਡ ਵੈਕਸੀਨ ਅਤੇ ਹੋਰ ਜ਼ਰੂਰੀ ਦਵਾਈਆਂ ਭੇਜੇਗਾ।
ਭਾਰਤ ਨੇ 7 ਅਕਤੂਬਰ, 2021 ਨੂੰ ਪਾਕਿਸਤਾਨ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਦੇ ਲੋਕਾਂ ਨੂੰ 50,000 ਟਨ ਕਣਕ ਭੇਜਣ ਲਈ ਟਰਾਂਜ਼ਿਟ ਸਹੂਲਤ ਦੀ ਮੰਗ ਕੀਤੀ ਗਈ ਸੀ। ਪਾਕਿਸਤਾਨ ਨੇ 24 ਨਵੰਬਰ 2021 ਨੂੰ ਇਸ 'ਤੇ ਸਹਿਮਤੀ ਜਤਾਈ ਸੀ। ਇਸ ਤੋਂ ਬਾਅਦ 12 ਫਰਵਰੀ, 2022 ਨੂੰ ਭਾਰਤ ਸਰਕਾਰ ਨੇ ਕਣਕ ਦੀ ਵੰਡ ਲਈ ਵਿਸ਼ਵ ਖੁਰਾਕ ਪ੍ਰੋਗਰਾਮ ਤਹਿਤ ਅਫਗਾਨਿਸਤਾਨ ਨਾਲ ਸਮਝੌਤਾ ਕੀਤਾ।
ਇਟਲੀ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਰੂਸ-ਯੂਕ੍ਰੇਨ ਵਿਚਾਲੇ ਜੰਗ ਦੇ ਖ਼ਤਮ ਹੋਣ ਲਈ ਕੀਤੀ ਅਰਦਾਸ
NEXT STORY