ਜਿਨੇਵਾ— ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ 'ਚ ਭਾਰਤ ਨੇ ਪਾਕਿਸਤਾਨ 'ਤੇ ਸਮੀਖਿਆ ਬਿਆਨ ਦੇਣ ਦੌਰਾਨ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਦਾ ਮੁੱਦਾ ਚੁੱਕਿਆ ਹੈ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਅਧਿਕਾਰਿਤ ਕਸ਼ਮੀਰ 'ਚ ਲੋਕਾਂ ਨੂੰ ਆਜ਼ਾਦੀ ਦੇਣ ਦੀ ਵੀ ਮੰਗ ਚੁੱਕੀ ਹੈ।
ਭਾਰਤ ਨੇ ਜਿਨੇਵਾ ਸਥਿਤ ਯੂ.ਐੱਨ.ਐੱਚ.ਆਰ.ਸੀ. ਦੇ ਮੁੱਖ ਦਫਤਰ 'ਚ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀਆਂ ਦੇ ਲਈ ਸੁਰੱਖਿਅਤ ਠਿਕਾਣਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਵਲੋਂ ਬਲੁਚਿਸਤਾਨ, ਸਿੰਧ ਤੇ ਪਖਤੂਨਖਵਾ 'ਚ ਵਰਕਰਾਂ 'ਤੇ ਹੋ ਰਹੇ ਹਮਲੇ ਦਾ ਵੀ ਜ਼ਿਕਰ ਕੀਤਾ।
ਜ਼ਿਕਰਯੋਗ ਹੈ ਕਿ ਭਾਰਤ ਹਰ ਅੰਤਰਰਾਸ਼ਟਰੀ ਮੰਚ 'ਤੇ ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਿਲ ਰਹੀ ਮਦਦ ਦਾ ਮੁੱਦਾ ਚੁੱਕਦਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਜਿਨੇਵਾ 'ਚ ਸੰਯੁਕਤ ਰਾਸ਼ਟਰ ਦੇ ਮੰਚ ਰਾਹੀਂ ਭਾਰਤ ਨੇ ਕਿਹਾ ਸੀ ਕਿ ਪਾਕਿਸਤਾਨ 'ਚ ਦੁਨੀਆ ਦੇ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਰਾਹਤ ਮਿਲਦੀ ਹੈ।
ਮਾਰਚ ਮਹੀਨੇ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ 'ਤੇ ਚਰਚਾ ਦੌਰਾਨ ਭਾਰਤ ਦੇ ਸਥਾਈ ਪ੍ਰਤੀਨਿਧੀ ਅਜੀਤ ਕੁਮਾਰ ਨੇ ਕਿਹਾ ਸੀ ਕਿ ਪਾਕਿਸਤਾਨ ਨੇ ਭਾਰਤ ਖਿਲਾਫ ਅੱਤਵਾਦੀ ਸੰਗਠਨਾਂ ਨੂੰ ਜਨਮ ਦਿੱਤਾ ਹੈ ਤੇ ਹੁਣ ਇਹ ਅੱਤਵਾਦ ਨੂੰ ਪੈਦਾ ਕਰਨ ਵਾਲਿਆਂ 'ਤੇ ਹਮਲਾ ਕਰ ਰਿਹਾ ਹੈ।
ਟੋਰਾਂਟੋ ਸਥਿਤ ਘਰ ਨੂੰ ਲੱਗੀ ਅੱਗ, 2 ਲੋਕ ਝੁਲਸੇ
NEXT STORY