ਸੰਯੁਕਤ ਰਾਸ਼ਟਰ— ਅੱਤਵਾਦੀਆਂ ਦੇ ਵਿੱਤ ਪੋਸ਼ਣ 'ਤੇ ਵਾਰ ਕਰਨ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਵੀਰਵਾਰ ਨੂੰ ਆਮ ਰਾਇ ਨਾਲ ਪ੍ਰਸਤਾਵ ਪਾਸ ਕਰ ਦਿੱਤਾ। ਇਸ 'ਚ ਸਾਰੇ ਦੇਸ਼ਾਂ ਨੂੰ ਅੱਤਵਾਦੀ ਫੰਡਿੰਗ ਰੋਕਣ ਲਈ ਕਿਹਾ ਗਿਆ ਹੈ। ਭਾਰਤ ਨੇ ਇਸ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨੂੰ ਸਖਤੀ ਨਾਲ ਲਾਗੂ ਕੀਤੇ ਜਾਣ ਦੀ ਲੋੜ ਹੈ। ਫਰਾਂਸ ਨੇ ਇਹ ਪ੍ਰਸਤਾਵ ਸੁਰੱਖਿਆ ਪ੍ਰੀਸ਼ਦ 'ਚ 'ਅੱਤਵਾਦ ਦੇ ਵਿੱਤ ਪੋਸ਼ਣ ਨਾਲ ਮੁਕਾਬਲਾ' ਵਿਸ਼ੇ 'ਤੇ ਚਰਚਾ ਦੌਰਾਨ ਪੇਸ਼ ਕੀਤਾ ਸੀ।
ਪ੍ਰਸਤਾਵ ਪੇਸ਼ ਕਰਦੇ ਸਮੇਂ ਫਰਾਂਸ ਦੇ ਵਿਦੇਸ਼ ਮੰਤਰੀ ਜੀਨ-ਯਵੇਸ ਲੇਡ੍ਰਿਅਨ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਨਾਲ ਮੁਕਾਬਲਾ ਕਰਨ ਲਈ ਇਸ ਦੀ ਜੜ੍ਹ ਯਾਨੀ ਵਿੱਤ ਪੋਸ਼ਣ 'ਤੇ ਹਮਲਾ ਕਰਨਾ ਚਾਹੀਦਾ ਹੈ। ਪ੍ਰਸਤਾਵ ਪਾਸ ਹੋਣ 'ਤੇ ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਪ੍ਰਤੀਨਿਧੀ ਸਈਦ ਅਕਬਰੂਦੀਨ ਨੇ ਕਿਹਾ ਕਿ ਅਸੀਂ ਪ੍ਰਸਤਾਵ ਫਾਈਨੈਂਸ਼ਲ ਐਕਸ਼ਨ ਟਾਸਕ ਫੋਰਸ ਦੀ ਵੱਡੀ ਭੂਮਿਕਾ ਨੂੰ ਪਾਸ ਕਰਨ ਦਾ ਸਵਾਗਤ ਕਰਦੇ ਹਾਂ।
ਸੁਰੱਖਿਆ ਪ੍ਰੀਸ਼ਦ ਨੂੰ ਅੱਤਵਾਦੀ ਫੰਡਿੰਗ ਨਾਲ ਜੁੜੇ ਆਪਣੇ ਪ੍ਰਸਤਾਵਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਦਿਸ਼ਾ 'ਚ ਬਿਹਤਰ ਕੰਮ ਕਰਨ ਦੀ ਲੋੜ ਹੈ। ਅਕਬਰੂਦੀਨ ਨੇ ਇਹ ਮੰਗ ਵੀ ਰੱਖੀ ਹੈ ਕਿ ਸੰਯੁਕਤ ਰਾਸ਼ਟਰ ਦੀ ਸੂਚੀ 'ਚ ਸ਼ਾਮਲ ਕੀਤੇ ਗਏ ਅੱਤਵਾਦੀਆਂ 'ਤੇ ਲੱਗੀਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।
Study Visa Scam: ਭਾਰਤੀ ਔਰਤ ਨੇ ਵਿਦਿਆਰਥੀਆਂ ਨੂੰ ਠੱਗਿਆ, ਹੋਈ ਜੇਲ
NEXT STORY