ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ-ਅਮਰੀਕਾ ਦਰਮਿਆਨ ਸਬੰਧ ਲਗਾਤਾਰ ਮਜ਼ਬੂਤ ਹੋਏ ਹਨ ਅਤੇ ਇੰਡੋ-ਪੈਸੀਫਿਕ ਖੇਤਰ ਵਿਚ ਦੋਵਾਂ ਦੇਸ਼ਾਂ ਦੇ ਇਕੱਠੇ ਆਉਣ ਨਾਲ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਮਿਲਿਆ ਹੈ। ਸੰਧੂ ਨੇ ਸ਼ਨੀਵਾਰ ਨੂੰ ਕੋਲੰਬੀਆ ਯੂਨੀਵਰਸਿਟੀ ਦੇ ਸਕੂਲ ਆਫ ਇੰਟਰਨੈਸ਼ਨਲ ਐਂਡ ਪਬਲਿਕ ਅਫੇਅਰਜ਼ 'ਚ 'ਇੰਡੀਆ ਐਟ 75' ਕਾਨਫਰੰਸ ਦੌਰਾਨ ਭਾਸ਼ਣ ਦੌਰਾਨ ਇਹ ਟਿੱਪਣੀ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਸੋਮਾਲੀਆ ਦੀ ਰਾਜਧਾਨੀ 'ਚ ਦੋ ਧਮਾਕੇ, ਘੱਟੋ-ਘੱਟ 30 ਲੋਕਾਂ ਦੀ ਮੌਤ (ਤਸਵੀਰਾਂ)
ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵਿਚਕਾਰ ਲਗਾਤਾਰ ਸੰਪਰਕ ਅਤੇ ਮੰਤਰੀ ਪੱਧਰ 'ਤੇ ਚੱਲ ਰਹੇ ਵਿਚਾਰ-ਵਟਾਂਦਰੇ ਨੇ ਸਬੰਧਾਂ ਨੂੰ ਸਮੁੱਚੀ ਦਿਸ਼ਾ ਪ੍ਰਦਾਨ ਕੀਤੀ ਹੈ। ਸੰਧੂ ਨੇ ਕਿਹਾ ਕਿ ਅਸੀਂ ਆਪਣੇ ਨੇਤਾਵਾਂ ਦੇ ਦ੍ਰਿਸ਼ਟੀਕੋਣ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਡੇ ਦੁਵੱਲੇ ਸਬੰਧ ਤੇਜ਼ੀ ਨਾਲ ਅੱਗੇ ਵਧੇ ਹਨ।ਉਨ੍ਹਾਂ ਨੇ ਕਿਹਾ ਕਿ ਕਵਾਡ (ਭਾਰਤ, ਅਮਰੀਕਾ, ਆਸਟ੍ਰੇਲੀਆ, ਜਾਪਾਨ ਦੇ ਰਣਨੀਤਕ ਸੁਰੱਖਿਆ ਸਮੂਹ), ਆਈਪੀਈਐਫ (ਇੰਡੋ-ਪੈਸੀਫਿਕ ਇਕਨਾਮਿਕ ਫਰੇਮਵਰਕ) ਅਤੇ ਆਈ2ਯੂ2 (ਭਾਰਤ, ਇਜ਼ਰਾਈਲ, ਯੂਐਸਏ ਅਤੇ ਯੂਏਈ ਵਿਚਕਾਰ ਅੰਤਰ-ਸਰਕਾਰੀ ਆਰਥਿਕ ਸਹਿਯੋਗ ਫੋਰਮ) ਰਾਹੀਂ ਇੰਡੋ-ਪੈਸੀਫਿਕ ਵਿਚ ਇੱਕਠੇ ਆਉਣ ਨਾਲ ਸਾਡੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਮਿਲਿਆ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
FATF ਦੀ ਗ੍ਰੇਅ ਲਿਸਟ ਤੋਂ ਬਾਹਰ ਹੋਣ ਮਗਰੋਂ ਵੀ ਪਾਕਿ ਨੂੰ ਨਹੀਂ ਕੋਈ ਰਾਹਤ, ਸੰਯੁਕਤ ਰਾਸ਼ਟਰ ਕਰ ਰਿਹੈ ਨਿਗਰਾਨੀ
NEXT STORY