ਨਵੀਂ ਦਿੱਲੀ (ਭਾਸ਼ਾ)- ਭਾਰਤ ਅਤੇ ਅਮਰੀਕਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸਾਲ ਦੇ ਅੰਤ ਤੱਕ ਮਨੁੱਖੀ ਪੁਲਾੜ ਉਡਾਣ ਲਈ ਇਕ ਰਣਨੀਤਕ ਢਾਂਚਾ ਤਿਆਰ ਕਰਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਦੋਵੇਂ ਦੇਸ਼ 2024 ਵਿੱਚ ਇੱਕ ਭਾਰਤੀ ਪੁਲਾੜ ਯਾਤਰੀ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਣ ਦੀ ਯੋਜਨਾ ਬਣਾ ਰਹੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੰਦਰਮਾ ਦੇ ਦੱਖਣੀ ਧਰੁਵ 'ਤੇ ਚੰਦਰਯਾਨ-3 ਦੀ ਇਤਿਹਾਸਕ ਲੈਂਡਿੰਗ ਅਤੇ ਆਦਿਤਿਆ-ਐੱਲ1 ਸੌਰ ਮਿਸ਼ਨ ਦੀ ਸਫਲਤਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ: ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ
ਦੋਵਾਂ ਨੇਤਾਵਾਂ ਵਿਚਾਲੇ 52 ਮਿੰਟ ਦੀ ਗੱਲਬਾਤ ਤੋਂ ਬਾਅਦ ਜਾਰੀ ਕੀਤੇ ਗਏ ਸਾਂਝੇ ਬਿਆਨ 'ਚ ਕਿਹਾ ਗਿਆ ਹੈ, 'ਬਾਹਰ ਪੁਲਾੜ ਖੋਜ 'ਚ ਸਾਡੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਇਸਰੋ ਅਤੇ ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਨੇ 2024 'ਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਇਕ ਸਾਂਝੇ ਮਿਸ਼ਨ ਦੇ ਤੌਰ-ਤਰੀਕਿਆਂ ਅਤੇ ਸਿਖਲਾਈ 'ਤੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ ਅਤੇ 2023 ਦੇ ਅੰਤ ਤੱਕ ਮਨੁੱਖੀ ਪੁਲਾੜ ਉਡਾਣ ਲਈ ਇੱਕ ਰਣਨੀਤਕ ਢਾਂਚੇ ਨੂੰ ਅੰਤਿਮ ਰੂਪ ਦੇਣ ਲਈ ਯਤਨ ਜਾਰੀ ਹਨ।" ਜੂਨ ਵਿੱਚ ਮੋਦੀ ਦੀ ਅਮਰੀਕਾ ਫੇਰੀ ਦੌਰਾਨ, ਬਾਈਡੇਨ ਨੇ ਘੋਸ਼ਣਾ ਕੀਤੀ ਸੀ ਕਿ ਭਾਰਤ ਅਤੇ ਅਮਰੀਕਾ 2024 ਵਿੱਚ ਇੱਕ ਪੁਲਾੜ ਯਾਤਰੀ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਣ ਲਈ ਸਹਿਯੋਗ ਕਰ ਰਹੇ ਹਨ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ-ਸ਼੍ਰੀਲੰਕਾਈ ਮੂਲ ਦੀ ਡੈਮੋਕ੍ਰੇਟਿਕ ਪਾਰਟੀ ਦੀ ਆਗੂ 'ਤੇ ਹਮਲਾ, ਬੰਦੂਕਧਾਰੀਆਂ ਨੇ ਕੀਤਾ ਲਹੂ-ਲੁਹਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ 'ਮੋਰੱਕੋ', ਮਚੀ ਭਾਰੀ ਤਬਾਹੀ, ਵੱਡੀ ਗਿਣਤੀ 'ਚ ਮੌਤਾਂ
NEXT STORY