ਨਵੀਂ ਦਿੱਲੀ (ਭਾਸ਼ਾ)- ਭਾਰਤ ਤੇ ਅਮਰੀਕਾ ਨੇ ਸਾਈਬਰ ਅਪਰਾਧਾਂ ਦੀ ਜਾਂਚ ਵਿਚ ਸਹਿਯੋਗ ਵਧਾਉਣ ਲਈ ਇਕ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਬਾਈਡੇਨ ਪ੍ਰਸ਼ਾਸਨ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਚਾਰਜ ਸੌਂਪੇ ਜਾਣ ਤੋਂ 3 ਦਿਨ ਪਹਿਲਾਂ ਇਸ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ।
ਵਿਦੇਸ਼ ਮੰਤਰਾਲਾ ਨੇ ਦੱਸਿਆ ਕਿ ਵਾਸ਼ਿੰਗਟਨ ਡੀ. ਸੀ. ’ਚ ਭਾਰਤੀ ਰਾਜਦੂਤ ਵਿਨੈ ਕਵਾਤਰਾ ਅਤੇ ਅਮਰੀਕਾ ਦੇ ਗ੍ਰਹਿ ਸੁਰੱਖਿਆ ਦੇ ਕਾਰਜਕਾਰੀ ਡਿਪਟੀ ਸੈਕਟਰੀ (ਡੀ. ਐੱਚ. ਐੱਸ.) ਕ੍ਰਿਸਟੀ ਕੈਨੇਗੈਲੋ ਨੇ ਸਮਝੌਤਾ ਪੱਤਰ (ਐੱਮ. ਓ. ਯੂ.) ’ਤੇ ਦਸਤਖਤ ਕੀਤੇ।
ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਦੋਵਾਂ ਦੇਸ਼ਾਂ ਦੀਆਂ ਸਬੰਧਤ ਏਜੰਸੀਆਂ ਨੂੰ ਅਪਰਾਧਿਕ ਜਾਂਚਾਂ ਵਿਚ ਸਾਈਬਰ ਖ਼ਤਰੇ ਦੀ ਖੁਫੀਆ ਜਾਣਕਾਰੀ ਅਤੇ ਡਿਜੀਟਲ ਫੋਰੈਂਸਿਕ ਦੀ ਵਰਤੋਂ ਸਬੰਧੀ ਸਹਿਯੋਗ ਤੇ ਸਿਖਲਾਈ ਦੇ ਪੱਧਰ ਨੂੰ ਵਧਾਉਣ ਦੀ ਆਗਿਆ ਮਿਲ ਜਾਏਗੀ। ਭਾਰਤ ਵੱਲੋਂ ਗ੍ਰਹਿ ਮੰਤਰਾਲਾ ਦਾ ‘ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ)’ ਇਸ ਸਮਝੌਤੇ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੈ।
ਪੂਰੇ ਦੇਸ਼ 'ਚ ਲਗਾਇਆ ਗਿਆ ਰਾਤ ਦਾ ਕਰਫਿਊ, ਜਾਣੋ ਵਜ੍ਹਾ
NEXT STORY