ਇੰਟਰਨੈਸ਼ਨਲ ਡੈਸਕ- ਭਾਰਤ ਦੀ ਏਅਰ ਸਟ੍ਰਾਈਕ ਨਾਲ ਪਾਕਿਸਤਾਨ ਬੌਖਲਾਹਟ ਵਿਚ ਹੈ। ਹੁਣ ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਕਰਾਚੀ ਅਤੇ ਹੋਰ ਪਾਕਿਸਤਾਨੀ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਇਜ਼ਰਾਈਲ ਦੇ ਬਣੇ ਹਾਰੋਪ ਡਰੋਨ ਦੀ ਵਰਤੋਂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ. ਆਈ.ਐਸ.ਪੀ.ਆਰ. ਲੈਫਨੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਦੱਸਿਆ ਕਿ ਭਾਰਤ ਨੇ ਹਮਲਿਆਂ ਦੌਰਾਨ ਇਜ਼ਰਾਈਲ ਦੇ ਬਣੇ ਹਾਰੋਪ ਡਰੋਨ ਦੀ ਵਰਤੋਂ ਕੀਤੀ ਹੈ।
ਭਾਰਤ ਨੇ ਪਾਕਿਸਤਾਨ ਦੇ ਇਲਾਕਿਆਂ ਵਿਚ ਹਾਰੋਪ ਡਰੋਨ ਭੇਜ ਕੇ ਪਾਕਿਸਤਾਨ ਖ਼ਿਲਾਫ਼ ਹਮਲਾਵਰ ਫੌਜੀ ਕਾਰਵਾਈ ਕੀਤੀ ਹੈ। ਭਾਰਤ ਦੇ ਹਮਲੇ ਮਗਰੋਂ ਪਾਕਿਸਤਾਨੀ ਹਥਿਆਰਬੰਦ ਫੌਜਾਂ ਹਾਈ ਅਲਰਟ 'ਤੇ ਹਨ। ਉਨ੍ਹਾਂ ਨੇ 12 ਹਾਰੋਪ ਡਰੋਪ ਬਰਾਮਦ ਕੀਤੇ ਹਨ। ਇਹ ਡਰੋਨ ਲਾਹੌਰ, ਗੁਜਰਾਂਵਾਲਾ, ਅੱਟਕ, ਬਹਾਵਲਪੁਰ, ਚੱਕਵਾਲ, ਰਾਵਲਪਿੰਡੀ, ਮਿਆਨੋ, ਕਰਾਚੀ ਆਦਿ ਵਿਚ ਬਰਾਮਦ ਕੀਤੇ ਗਏ ਹਨ। ਇਨਾਂ 12 ਡਰੋਨ ਤੋਂ ਇਲਾਵਾ ਇਕ ਹੋਰ ਡਰੋਨ ਲਾਹੌਰ ਨੇੜੇ ਮਿਲਟਰੀ ਅਦਾਰੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਲਾਹੌਰ ਨੇੜੇ ਇਸ ਹਮਲੇ ਵਿਚ ਫੌਜ ਦੇ 4 ਜਵਾਨ ਜ਼ਖਮੀ ਹੋ ਗਏ। ਮਿਆਨੋ ਵਿਚ ਹੋਏ ਹਮਲੇ ਵਿਚ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ ਅਤੇ ਸਿੰਗਾਪੁਰ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਇਜ਼ਰੀ ਕੀਤੀ ਜਾਰੀ
ਗੌਰਤਲਬ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕਰਕੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲਿਆ, ਜਿਸ ਵਿੱਚ ਬਹਾਵਲਪੁਰ ਵਿੱਚ ਜੈਸ਼-ਏ-ਮੁਹੰਮਦ ਦਾ ਗੜ੍ਹ ਅਤੇ ਮੁਰੀਦਕੇ ਵਿੱਚ ਲਸ਼ਕਰ-ਏ-ਤੋਇਬਾ ਦਾ ਇੱਕ ਟਿਕਾਣਾ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ ਨੇ 26 ਸਾਲ ਪਹਿਲਾਂ ਲੱਗੀ ਸੱਟ ਦਾ ਵੀ ਲੈ ਲਿਆ ਬਦਲਾ ! ਮਾਰ ਸੁੱਟਿਆ ਕੰਧਾਰ ਹਾਈਜੈੱਕ ਦਾ ਮਾਸਟਰਮਾਈਂਡ
NEXT STORY