ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਭਾਰਤ 'ਤੇ ਅਮਰੀਕੀ ਉਪਤਾਦਾਂ 'ਤੇ ਸ਼ੁਲਕ ਲਗਾਉਣ ਨੂੰ ਲੈ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਰਤ ਅਮਰੀਕਾ ਨਾਲ ਸਿਰਫ ਉਸ ਨੂੰ ਖੁਸ਼ ਰੱਖਣ ਲਈ ਵਪਾਰ ਸਮਝੌਤਾ ਕਰਨਾ ਚਾਹੁੰਦਾ ਹੈ। ਟਰੰਪ ਨੇ ਕੁਝ ਹੀ ਦਿਨਾਂ ਅੰਦਰ ਭਾਰਤ 'ਤੇ ਦੂਜੀ ਵਾਰ ਅਮਰੀਕੀ ਪ੍ਰੋਡਕਟਸ 'ਤੇ ਲਗਾਏ ਜਾਣ ਵਾਲੇ ਟੈਕਸ ਨੂੰ ਲੈ ਕੇ ਹਮਲਾ ਬੋਲਿਆ ਹੈ।
ਟਰੰਪ ਨੇ ਭਾਰਤ ਨੂੰ 'ਟੈਰਿਫ ਕਿੰਗ' ਦੀ ਉਪਾਧੀ ਦੇ ਦਿੱਤੀ ਅਤੇ ਕਿਹਾ ਕਿ ਭਾਰਤ ਅਮਰੀਕੀ ਪ੍ਰੋਡਕਟਸ 'ਤੇ ਜ਼ਿਆਦਾ ਟੈਕਸ ਲਗਾਉਂਦਾ ਹੈ। ਟਰੰਪ ਨੇ ਕਿਹਾ ਕਿ ਜਦ ਉਨ੍ਹਾਂ ਨੇ ਇਨਾਂ ਹੀ ਸ਼ੁਲਕ ਭਾਰ ਤੇ ਉਤਪਾਦਾਂ 'ਤੇ ਲਗਾਉਣ ਦੀ ਗੱਲ ਕਹੀ ਸੀ ਤਾਂ ਉਸ ਵੇਲੇ ਭਾਰਤ ਨੇ ਕਿਹਾ ਸੀ ਕਿ ਉਹ ਅਮਰੀਕਾ ਨਾਲ ਵਪਾਰ ਸਮਝੌਤਾ ਕਰਨਾ ਚਾਹੁੰਦਾ ਹੈ। ਇਸ ਤੋਂ ਇਲਾਵਾ ਟਰੰਪ ਨੇ ਰਿਪੋਰਟਰਾਂ ਨੂੰ ਕਿਹਾ ਕਿ ਜਦ ਅਰਮੀਕੀ ਅਧਿਕਾਰੀਆਂ ਨੇ ਭਾਰਤ ਤੋਂ ਪੁੱਛਿਆ ਕਿ ਉਹ ਕਿਉਂ ਅਮਰੀਕਾ ਨਾਲ ਵਪਾਰ ਸਮਝੌਤਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਖੁਸ਼ ਕਰਨਾ ਚਾਹੁੰਦੇ ਹਨ।
ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਭਾਰਤ, ਅਮਰੀਕਾ ਨਾਲ ਵਪਾਰ ਸਮਝੌਤਾ ਕਰਨ ਦਾ ਇਛੁੱਕ ਹੈ। ਉੱਥੇ ਵ੍ਹਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਪ੍ਰਸ਼ਾਸਨ ਭਾਰਤ ਵਪਾਰ ਸਮਝੌਤਾ ਕਰਨਾ ਚਾਹੁੰਦੇ ਹਨ ਪਰ ਅਜੇ ਇਸ ਦੇ ਬਾਰੇ 'ਚ ਗੱਲ ਕਰਨਾ ਬਹੁਤ ਜ਼ਲਦਬਾਜੀ ਹੋਵੇਗੀ।
ਅਮਰੀਕਾ 'ਚ ਭਾਰਤੀਆਂ ਲਈ 'ਕਾਲਾ ਸੋਮਵਾਰ'
NEXT STORY