ਆਕਲੈਂਡ : ਪ੍ਰਧਾਨ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਨਿਊਜ਼ੀਲੈਂਡ ਨਾਲ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਤੇ ਭਾਰਤੀ ਪ੍ਰਵਾਸੀਆਂ ਦੀ ਸਹੂਲਤ ਲਈ ਜਲਦੀ ਹੀ ਆਕਲੈਂਡ ਵਿਚ ਇਕ ਕੌਂਸਲੇਟ ਖੋਲ੍ਹੇਗਾ। ਆਕਲੈਂਡ ਵਿੱਚ ਭਾਰਤੀ ਭਾਈਚਾਰੇ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਦੀਆਂ ਪ੍ਰਾਪਤੀਆਂ ਦੇਖ ਕੇ ਉਹ ਬਹੁਤ ਖੁਸ਼ ਹਨ।
ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਨਾਲ ਭਾਰਤ ਦੇ ਸਬੰਧ ਬਹੁਤ ਡੂੰਘੇ ਅਤੇ ਬਹੁ-ਆਯਾਮੀ ਹਨ। ਨਿਊਜ਼ੀਲੈਂਡ ਦੇ ਵਿਕਾਸ ਵਿੱਚ ਭਾਰਤੀ ਭਾਈਚਾਰੇ ਨੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਭਾਰਤ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ, ਆਕਲੈਂਡ ਵਿੱਚ ਜਲਦੀ ਹੀ ਇੱਕ ਕੌਂਸਲੇਟ ਖੋਲ੍ਹੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਕੂਟਨੀਤਕ ਸਬੰਧ ਹੋਰ ਮਜ਼ਬੂਤ ਹੋਣਗੇ।
NIA ਦੇ ਹੱਥ ਲੱਗੀ ਵੱਡੀ ਸਫਲਤਾ, UAE ਤੋਂ ਖਾਲਿਸਤਾਨੀ ਲੰਡਾ ਦਾ ਭਰਾ ਤਰਸੇਮ ਗ੍ਰਿਫਤਾਰ
NEXT STORY