ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇੰਡੀਆਨਾਪੋਲਿਸ ਵਿਚ ਸੜਕ ਹਾਦਸੇ ਵਿਚ 42 ਸਾਲਾ ਭਾਰਤੀ-ਅਮਰੀਕੀ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ 12 ਅਕਤੂਬਰ ਨੂੰ ਇੰਡੀਆਨਾਪੋਲਿਸ ਨੇੜੇ ਗ੍ਰੀਨਵੁੱਡ ਵਿੱਚ ਵਾਪਰਿਆ ਸੀ, ਜਿਸ ਵਿੱਚ ਗੰਭੀਰ ਜ਼ਖ਼ਮੀ ਸੁਖਵਿੰਦਰ ਸਿੰਘ ਦੀ 13 ਅਕਤੂਬਰ ਨੂੰ ਹਸਪਤਾਲ ਵਿੱਚ ਮੌਤ ਹੋ ਗਈ ਸੀ। ਪੰਜਾਬ ਦੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਿੰਘ 15 ਸਾਲ ਦੀ ਉਮਰ ਵਿੱਚ 1996 ਵਿੱਚ ਅਮਰੀਕਾ ਆਏ ਸਨ।
ਇਹ ਵੀ ਪੜ੍ਹੋ: ਗਾਜ਼ਾ ਦੇ ਹਸਪਤਾਲਾਂ 'ਚ ਬਚਿਆ ਹੈ ਸਿਰਫ਼ 2 ਦਿਨ ਦਾ ਈਂਧਣ, ਖ਼ਤਰੇ 'ਚ ਪਈ ਹਜ਼ਾਰਾਂ ਮਰੀਜ਼ਾਂ ਦੀ ਜਾਨ
ਪੁਲਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਿਸ ਕਾਰ ਨੂੰ ਸਿੰਘ ਚਲਾ ਰਹੇ ਸਨ, ਉਹ ਉਲਟ ਲੇਨ ਵਿੱਚ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਸਿੰਘ ਆਪਣੇ ਪਿੱਛੇ ਪਤਨੀ, 15 ਸਾਲ ਦਾ ਬੇਟਾ ਅਤੇ 10 ਸਾਲ ਦੀ ਬੇਟੀ ਛੱਡ ਗਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਇਕ ਹੋਰ ਵਾਹਨ 'ਚ ਸਵਾਰ 52 ਸਾਲਾ ਪੁਰਸ਼ ਅਤੇ 52 ਸਾਲਾ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਇਜ਼ਰਾਈਲ-ਹਮਾਸ ਜੰਗ ਦਾ ਖ਼ੌਫ਼ਨਾਕ ਬਦਲਾ: 71 ਸਾਲਾ ਬਜ਼ੁਰਗ ਨੇ 6 ਸਾਲਾ ਮਾਸੂਮ ਨੂੰ ਦਿੱਤੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਜ਼ਰਾਈਲ-ਹਮਾਸ ਯੁੱਧ 'ਚ ਮਾਰੇ ਗਏ 5 ਕੈਨੇਡੀਅਨ, ਸਰਕਾਰ ਨੇ ਪਰਿਵਾਰਾਂ ਪ੍ਰਤੀ ਜਤਾਈ ਹਮਦਰਦੀ
NEXT STORY