ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਇਕ 45 ਸਾਲਾ ਭਾਰਤੀ ਮੂਲ ਦੇ ਗੁਰਪ੍ਰੀਤ ਸਿੰਘ ਨੂੰ ਜੋ ਅਮਰੀਕਾ ਵਿੱਚ ਰਹਿ ਰਿਹਾ ਸੀ ਭਾਵੇਂ ਉਸ ਦੀ ਨਾਗਰਿਕਤਾ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦੋਂ ਉਸਦੀ ਨਾਗਰਿਕਤਾ ਰੱਦ ਕੀਤੀ ਗਈ ਸੀ ਤਾਂ ਉਹ ਨਿਊਯਾਰਕ ਵਿੱਚ ਰਹਿ ਰਿਹਾ ਸੀ ਅਤੇ ਇਸ ਮਾਮਲੇ ਵਿੱਚ ਉਸ ਨੂੰ ਅਦਾਲਤ ਨੇ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਸ ਨੂੰ ਤਿੰਨ ਸਾਲਾਂ ਲਈ ਉਸ ਦੀ ਨਿਗਰਾਨੀ ਕਰਨ ਦਾ ਵੀ ਹੁਕਮ ਜਾਰੀ ਕੀਤਾ ਹੈ। ਧੋਖਾਧੜੀ ਰਾਹੀਂ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਇਸ ਪੰਜਾਬੀ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਰਪ੍ਰੀਤ ਨੇ ਆਪਣੀ ਨੈਚੁਰਲਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਕਿਹਾ ਕਿ ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪਰ ਉਸ 'ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨ ਅਤੇ ਬੱਚਿਆਂ ਦੇ ਨਾਲ ਛੇੜਛਾੜ ਕਰਨ ਦੇ ਵੀ ਦੋਸ਼ ਹੀ ਲੱਗੇ ਹਨ। ਜਿਸ ਕਾਰਨ ਉਸ ਦੀ ਨਾਗਰਿਕਤਾ ਵੀ ਰੱਦ ਕਰ ਦਿੱਤੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਸੰਨ 2017 ਦੇ ਇਸ ਅਦਾਲਤੀ ਫ਼ੈਸਲੇ ਬਾਰੇ ਨਿਆਂ ਵਿਭਾਗ ਨੇ ਕਿਹਾ ਕਿ ਜੇਕਰ ਗੁਰਪ੍ਰੀਤ ਸਿੰਘ ਨੇ ਆਪਣੇ ਵਿਰੁੱਧ ਕੇਸ ਦੇ ਵੇਰਵੇ ਦਿੱਤੇ ਹੁੰਦੇ, ਤਾਂ ਉਹ ਨਾਗਰਿਕਤਾ ਪ੍ਰਾਪਤ ਕਰਨ ਦੇ ਯੋਗ ਨਹੀਂ ਹੁੰਦਾ ਅਤੇ ਇਸ ਲਈ ਉਸ ਨੇ ਇਹ ਵੇਰਵੇ ਵਿਭਾਗ ਤੋਂ ਲੁਕਾਏ ਸਨ।

ਪੜ੍ਹੋ ਇਹ ਅਹਿਮ ਖ਼ਬਰ-ਕੁਲਭੂਸ਼ਣ ਜਾਧਵ ਮਾਮਲੇ 'ਚ ਪਾਕਿਸਤਾਨ ਨੇ ਦਿੱਤੀ ਬੇਤੁਕੀ ਦਲੀਲ
ਨਾਗਰਿਕ ਬਣਨ ਤੋਂ ਬਾਅਦ ਉਸ ਦਾ ਰਿਕਾਰਡ ਫੋਲਣ 'ਤੇ ਉਸ 'ਤੇ ਬੱਚਿਆਂ ਦੇ ਨਾਲ ਛੇੜਛਾੜ ਦੇ ਇੱਕ ਮਾਮਲੇ ਵਿੱਚ ਉਸ ਨੇ ਆਪਣਾ ਦੋਸ਼ ਕਬੂਲ ਵੀ ਕਰ ਲਿਆ। ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਅਪ੍ਰੈਲ 2012 ਵਿੱਚ ਗੁਰਪ੍ਰੀਤ ਸਿੰਘ ਨੇ ਨਾਗਰਿਕ ਬਣਨ ਤੋਂ ਅਗਲੇ ਹੀ ਦਿਨ ਉਸ ਨੂੰ ਸਥਾਨਕ ਪੁਲਸ ਨੇ ਅਪਰਾਧ ਕਬੂਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਪੁਲਸ ਨੂੰ ਜਾਣਕਾਰੀ ਪ੍ਰਾਪਤ ਹੋਈ ਸੀ। ਫਿਰ ਉਸ ਦੇ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਅਤੇ ਉਸ ਦੀ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਪਰ ਸੰਯੁਕਤ ਰਾਜ ਅਮਰੀਕਾ ਵਿੱਚ ਇਹ ਗੰਭੀਰ ਅਪਰਾਧ ਦੇ ਦੋਸ਼ੀ ਠਹਿਰਾਏ ਗਏ ਜਾਂ ਆਪਣੇ ਅਪਰਾਧ ਦਾ ਇਕਬਾਲ ਕਰਨ ਵਾਲੇ ਨੈਚੁਰਲਾਈਜ਼ਡ ਨਾਗਰਿਕਾਂ ਨੂੰ ਵੀ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ, ਖਾਸ ਕਰਕੇ ਜੇਕਰ ਉਨ੍ਹਾਂ ਨੇ ਨੈਚੁਰਲਾਈਜ਼ੇਸ਼ਨ ਪ੍ਰਕਿਰਿਆ ਤੋਂ ਪਹਿਲਾਂ ਅਪਰਾਧ ਕੀਤਾ ਹੋਵੇ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਆਸਟ੍ਰੇਲੀਆ : 45 ਭਾਰਤੀ ਉਮੀਦਵਾਰ ਚੋਣ ਮੈਦਾਨ 'ਚ, ਸੱਤਾਧਾਰੀ ਲੇਬਰ ਪਾਰਟੀ ਨੂੰ ਬੜਤ ਦੀ ਸੰਭਾਵਨਾ
NEXT STORY