ਵਾਸ਼ਿੰਗਟਨ (ਭਾਸ਼ਾ)- ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ ਦੀ ਮੌਤ ਦੇ ਮਾਮਲੇ ਵਿਚ ਦੋਸ਼ੀ ਪੁਲਸ ਅਧਿਕਾਰੀ ਖ਼ਿਲਾਫ਼ ਸਬੂਤਾਂ ਦੀ ਘਾਟ ਕਾਰਨ ਮੁਕੱਦਮਾ ਨਾ ਚਲਾਏ ਜਾਣ ਦੀ ਇਸਤਗਾਸਾ ਅਟਾਰਨੀ ਦੀ ਦਲੀਲ ਤੋਂ ਬਾਅਦ ਸਿਆਟਲ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਫ਼ੈਸਲੇ ਦੇ ਨਾਰਾਜ਼ਗੀ ਜਤਾਉਂਦੇ ਹੋਏ ਇਹ ਮਾਮਲਾ ਸਥਾਨਕ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਹੁਣ ਇਸ ਮਾਮਲੇ ਨੂੰ ਸਮੀਖਿਆ ਲਈ ਸਿਆਟਲ ਸਿਟੀ ਅਟਾਰਨੀ ਦੇ ਦਫ਼ਤਰ ਨੂੰ ਭੇਜਿਆ ਗਿਆ ਹੈ। ਸਿਆਟਲ ਵਿਚ ਪਿਛਲੇ ਸਾਲ 23 ਜਨਵਰੀ ਨੂੰ ਸੜਕ ਪਾਰ ਕਰਦੇ ਸਮੇਂ 23 ਸਾਲਾ ਕੰਦੂਲਾ ਨੂੰ ਅਧਿਕਾਰੀ ਕੇਵਿਨ ਡੇਵ ਵੱਲੋਂ ਚਲਾਏ ਜਾ ਰਹੇ ਇੱਕ ਪੁਲਸ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਕੰਦੂਲਾ ਦੀ ਮੌਤ ਹੋ ਗਈ ਸੀ। ਹਾਦਸੇ ਸਮੇਂ ਗੱਡੀ ਦੀ ਰਫ਼ਤਾਰ 119 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਸੀ। ਘਟਨਾ ਦੇ ਸਮੇਂ ਪੁਲਸ ਅਧਿਕਾਰੀ ਦੇ ਬਾਡੀ ਕੈਮਰੇ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸਵਾਲ ਖੜ੍ਹੇ ਹੋ ਗਏ ਸਨ, ਜਿਸ ਵਿਚ ਉਸ ਦਾ ਸਾਥੀ ਡੇਨੀਅਲ ਆਰਡਰ ਇਸ ਘਟਨਾ ਨੂੰ ਲੈ ਕੇ ਹੱਸਦਾ ਹੋਇਆ ਸੁਣਾਈ ਦਿੱਤਾ ਸੀ।
ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਯੂਕ੍ਰੇਨ ਦੇ ਸਮਰਥਨ 'ਚ ਦਰਜਨਾਂ ਰੂਸੀ ਨਾਗਰਿਕਾਂ ਤੇ ਸੰਸਥਾਵਾਂ 'ਤੇ ਲਗਾਈਆਂ ਪਾਬੰਦੀਆਂ
ਬੁੱਧਵਾਰ ਨੂੰ, ਕਿੰਗ ਕਾਉਂਟੀ ਪ੍ਰੌਸੀਕਿਊਟਰ ਦੇ ਦਫ਼ਤਰ ਨੇ ਕਿਹਾ ਕਿ ਉਹ ਸਬੂਤਾਂ ਦੀ ਘਾਟ ਕਾਰਨ ਸਿਆਟਲ ਪੁਲਸ ਅਧਿਕਾਰੀ ਕੇਵਿਨ ਡੇਵ 'ਤੇ ਮੁਕੱਦਮਾ ਨਹੀਂ ਚਲਾਏਗਾ। ਸਿਆਟਲ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਕੇਸ ਵਿੱਚ ਪ੍ਰਗਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਕੰਦੂਲਾ ਅਤੇ ਉਸਦੇ ਪਰਿਵਾਰ ਨੂੰ ਨਿਆਂ ਯਕੀਨੀ ਬਣਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਕੌਂਸਲੇਟ ਨੇ ਸ਼ੁੱਕਰਵਾਰ ਨੂੰ ਐਕਸ 'ਤੇ ਲਿਖਿਆ, 'ਜਾਹਨਵੀ ਕੰਦੂਲਾ ਦੀ ਮੰਦਭਾਗੀ ਮੌਤ ਦੇ ਸਬੰਧ ਵਿੱਚ ਕਿੰਗ ਕਾਉਂਟੀ ਪ੍ਰੋਸੀਕਿਊਟਿੰਗ ਅਟਾਰਨੀ ਦੀ ਹਾਲ ਹੀ ਵਿੱਚ ਜਾਰੀ ਕੀਤੀ ਜਾਂਚ ਰਿਪੋਰਟ ਦੇ ਸਬੰਧ ਵਿੱਚ ਕੌਂਸਲੇਟ ਜਾਹਨਵੀ ਦੇ ਪਰਿਵਾਰ ਨਾਲ ਨਿਯਮਤ ਸੰਪਰਕ ਵਿੱਚ ਹੈ ਅਤੇ ਉਹ ਜਾਹਨਵੀ ਅਤੇ ਉਸਦੇ ਪਰਿਵਾਰ ਲਈ ਨਿਆਂ ਯਕੀਨੀ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ।' ਕੌਂਸਲੇਟ ਨੇ ਲਿਖਿਆ, "ਅਸੀਂ ਇੱਕ ਢੁਕਵੇਂ ਹੱਲ ਲਈ ਸਿਆਟਲ ਪੁਲਸ ਸਮੇਤ ਸਥਾਨਕ ਅਧਿਕਾਰੀਆਂ ਕੋਲ ਵੀ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਇਆ ਹੈ। ਇਸ ਮਾਮਲੇ ਨੂੰ ਹੁਣ ਸਮੀਖਿਆ (Review) ਲਈ ਸਿਆਟਲ ਸਿਟੀ ਅਟਾਰਨੀ ਦੇ ਦਫ਼ਤਰ ਨੂੰ ਭੇਜਿਆ ਗਿਆ ਹੈ। ਅਸੀਂ ਸਿਆਟਲ ਪੁਲਸ ਦੀ ਪ੍ਰਬੰਧਕੀ ਜਾਂਚ ਦੇ ਮੁਕੰਮਲ ਹੋਣ ਦੀ ਉਡੀਕ ਕਰ ਰਹੇ ਹਾਂ ਅਤੇ ਮਾਮਲੇ ਦੀ ਪ੍ਰਗਤੀ ਦੀ ਨਿਗਰਾਨੀ ਕਰਨਾ ਜਾਰੀ ਰੱਖਾਂਗੇ।"
ਇਹ ਵੀ ਪੜ੍ਹੋ: ‘ਫਤਵਾ ਚੋਰ’ ਦੇ ਨਾਅਰਿਆਂ ਦਰਮਿਆਨ ਨਵਾਜ਼ ਦੀ ਧੀ ਮਰੀਅਮ ਤੇ ਨਵੇਂ ਚੁਣੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ 'ਚ ਚੁੱਕੀ ਸਹੁੰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਸ਼੍ਰੀਲੰਕਾ ਦੀ ਅਦਾਲਤ ਨੇ 18 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
NEXT STORY