ਲੰਬਾਰਦੀਆ (ਕੈਂਥ) - ਇਟਲੀ ਦੇ ਮਿਲਾਨ ਸ਼ਹਿਰ ਵਿਚ ਸਥਿਤ ਭਾਰਤੀ ਕੌਂਸਲੇਟ ਜਨਰਲ ਦਫਤਰ ਦੇ ਸਬੰਧਿਤ ਅਧਿਕਾਰੀਆਂ ਅਤੇ ਕਮਿਊਨਟੀ ਲੀਡਰਾਂ ਵੱਲੋਂ ਬੀਤੇ ਦਿਨੀਂ ਇਕ ਵਿਸ਼ੇਸ਼ ਮੀਟੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਭਾਰਤੀ ਭਾਈਚਾਰੇ ਨਾਲ ਇਟਲੀ ਵਿਚ ਸਮਾਜਿਕ ,ਰਾਜਨੀਤਿਕ ਅਤੇ ਪ੍ਰਸ਼ਾਸਨਿਕ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮਿਲਾਨ ਵਿਚ ਭਾਰਤੀ ਕੌਂਸਲੇਟ ਜਨਰਲ ਲਵਾਨਿਆ ਕੁਮਾਰ ਵੱਲੋਂ ਅੰਬੈਸੀ ਦੇ ਪ੍ਰਸ਼ਾਸਨਿਕ ਕਾਰਜਾਂ ਵਿਚ ਜ਼ਿਆਦਾ ਪਾਰਦਰਸ਼ਤਾ ਅਤੇ ਸਹੂਲਤਾਂ ਲਿਆਉਣ ਦਾ ਭਰੋਸਾ ਦਿੱਤਾ ਗਿਆ ਅਤੇ ਇਸਦੇ ਨਾਲ ਹੀ ਭਾਰਤੀ ਕਮਿਊਨਿਟੀ ਨੁੰ ਵੀ ਸਹਿਯੋਗ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਐਮਰਜੈਂਸੀ ਦੀ ਸਥਿਤੀ ਵਿਚ ਸਿੱਧਾ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਗਈ।
ਇਸ ਤੋਂ ਇਲਾਵਾ ਭਾਰਤੀ ਕਮਿਊਨਿਟੀ ਲੀਡਰਾਂ ਵੱਲੋਂ ਕੁਝ ਅਸਮਾਜਿਕ ਤੱਤਾਂ ਵੱਲੋਂ ਭਾਰਤ ਖਿਲਾਫ ਗਤੀਵਿਧੀਆਂ ਅਤੇ ਭਾਰਤ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵੀ ਅਪਣੇ ਵਿਚਾਰ ਅਧਿਕਾਰੀਆਂ ਨਾਲ ਸਾਂਝੇ ਕੀਤੇ ਗਏ। ਇਸ ਸਮੇਂ ਪ੍ਰਮੁੱਖ ਸਮਾਜ ਸੇਵੀ ਅਨਿਲ ਕੁਮਾਰ ਲੋਧੀ, ਬੀ ਜੇ ਪੀ ਲੀਡਰ ਸਤੀਸ਼ ਕੁਮਾਰ ਅਤੇ ਸੈਕਟਰੀ ਮਿਲਾਨ ਬਿਸਵਾਸ ਵੱਲੋਂ ਭਾਰਤ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਸੰਤੁਸ਼ਟੀ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਤੇ ਗ੍ਰਹਿ ਮੰਤਰਾਲਾ ਅਤੇ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜੋ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਭਾਈਚਾਰੇ ਦੀ ਲਗਾਤਾਰ ਹਰ ਸੰਭਵ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ।
ਕੈਬਨਿਟ 'ਚ 'AI ਮੰਤਰੀ' ਦੀ ਐਂਟਰੀ, ਸਰਕਾਰ ਨੂੰ ਭ੍ਰਿਸ਼ਟਾਚਾਰ ਨਾਲ ਲੜਨ 'ਚ ਕਰੇਗੀ ਮਦਦ
NEXT STORY