ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)- ਭਾਰਤੀ ਹਾਈ ਕਮਿਸ਼ਨ ਕੈਨਬਰਾ ਵਲੋਂ ਅਪੀਲ ਕੀਤੀ ਗਈ ਹੈ ਕਿ ਜੋ ਭਾਰਤੀ ਨਾਗਰਿਕ ਇਸ ਸਮੇਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਸਟ੍ਰੇਲੀਆ ਵਿਚ ਫਸੇ ਹੋਏ ਹਨ ਅਤੇ ਉਹ ਭਾਰਤੀ ਹਾਈ ਕਮਿਸ਼ਨ ਕੈਨਬਰਾ ਦੀ ਵੈਬਸਾਈਟ 'ਤੇ ਸੰਪਰਕ ਕਰਨ। ਉਨ੍ਹਾਂ ਨਾਗਰਿਕਾਂ ਨੂੰ ਇਸ ਲਿੰਕ https://forms.gle/C7jRsygd52wbgxnn9 'ਤੇ ਰਜਿਸਟ੍ਰੇਸ਼ਨ ਕਰਕੇ ਲੋੜੀਂਦੇ ਵੇਰਵੇ ਜਮ੍ਹਾ ਕਰਵਾਉਣ ਦੀ ਸਲਾਹ ਦਿੱਤੀ ਹੈ।
ਉਹ ਨਾਗਰਿਕ ਜਿਨ੍ਹਾਂ ਨੇ ਸਹਾਇਤਾ ਲਈ ਪਹਿਲਾਂ ਮਿਸ਼ਨ/ਪੋਸਟਾਂ ਨਾਲ ਵਿਅਕਤੀਗਤ ਤੌਰ 'ਤੇ ਸੰਪਰਕ ਕੀਤਾ ਸੀ, ਉਨ੍ਹਾਂ ਨੂੰ ਵੀ ਉਪਰੋਕਤ ਲਿੰਕ ਦੀ ਵਰਤੋਂ ਕਰਕੇ ਆਪਣੇ-ਆਪ ਨੂੰ ਰਜਿਸਟਰ ਕਰਨ ਦੀ ਬੇਨਤੀ ਕੀਤੀ ਗਈ ਹੈ। ਇਸ ਦਾ ਉਦੇਸ਼ ਯੋਜਨਾਬੰਦੀ ਦੇ ਉਦੇਸ਼ਾਂ ਲਈ ਜਾਣਕਾਰੀ ਇਕੱਤਰ ਕਰਨਾ ਹੈ। ਆਸਟ੍ਰੇਲੀਆ ਤੋਂ ਭਾਰਤ ਲਈ ਕਿਸੇ ਵੀ ਉਡਾਣਾਂ ਦੇ ਸੰਚਾਲਨ ਸੰਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਜਦੋਂ ਇਸ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕੋਈ ਫੈਸਲਾ ਲਿਆ ਜਾਂਦਾ ਹੈ, ਤਾਂ ਭਾਰਤੀ ਹਾਈ ਕਮਿਸ਼ਨ ਵਲੋਂ ਆਪਣੀ ਵੈੱਬਸਾਈਟ ਅਤੇ ਸੋਸ਼ਲ ਮੀਡੀਏ ਰਾਹੀਂ ਲੋਕਾਂ ਨੂੰ ਸੂਚਿਤ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 10 ਮਈ, 2020 ਦਿਨ ਐਤਵਾਰ ਹੈ।
ਟਰੰਪ ਪ੍ਰਸ਼ਾਸਨ ਨੇ H-1B ਵੀਜ਼ਾ ਧਾਰਕਾਂ ਦੇ ਲਈ ਕੀਤੀ ਇਹ ਮੰਗ
NEXT STORY