ਅਬੂ ਧਾਬੀ/ਦੁਬਈ: ਈਰਾਨ 'ਤੇ ਹੋਏ ਹਮਲਿਆਂ ਤੋਂ ਬਾਅਦ ਖਾੜੀ ਦੇਸ਼ਾਂ ਵਿੱਚ ਤਣਾਅ ਵੱਧ ਗਿਆ ਹੈ। ਵਧਦੇ ਤਣਾਅ ਦੇ ਮੱਦੇਨਜ਼ਰ, ਸੰਯੁਕਤ ਅਰਬ ਅਮੀਰਾਤ (UAE) ਸਥਿਤ ਭਾਰਤੀ ਦੂਤਘਰ ਨੇ ਉੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਘਰ ਨੇ ਮੌਜੂਦਾ ਖੇਤਰੀ ਸਥਿਤੀ ਨੂੰ ਦੇਖਦੇ ਹੋਏ ਸਾਰੇ ਭਾਰਤੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਬਿਨਾਂ ਵਜ੍ਹਾ ਯਾਤਰਾ ਤੋਂ ਬਚਣ ਦੀ ਸਲਾਹ ਭਾਰਤੀ ਦੂਤਘਰ ਵਲੋਂ ਜਾਰੀ ਨੋਟਿਸ ਅਨੁਸਾਰ, ਯੂ.ਏ.ਈ. ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ, ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਯੂ.ਏ.ਈ. ਅਧਿਕਾਰੀਆਂ ਦੇ ਨਾਲ-ਨਾਲ ਭਾਰਤੀ ਮਿਸ਼ਨ ਵਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਦੂਤਘਰ ਨੇ ਸਪੱਸ਼ਟ ਕੀਤਾ ਹੈ ਕਿ ਅਬੂ ਧਾਬੀ ਸਥਿਤ ਦੂਤਘਰ ਅਤੇ ਦੁਬਈ ਸਥਿਤ ਭਾਰਤੀ ਕੌਂਸਲੇਟ ਜਨਰਲ ਆਮ ਵਾਂਗ ਕੰਮ ਕਰ ਰਹੇ ਹਨ ਅਤੇ ਸਮੇਂ-ਸਮੇਂ 'ਤੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਰਹੇਗੀ।

ਐਮਰਜੈਂਸੀ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਮਦਦ ਲਈ ਭਾਰਤੀ ਨਾਗਰਿਕ ਹੇਠ ਲਿਖੇ ਸਾਧਨਾਂ ਰਾਹੀਂ ਸੰਪਰਕ ਕਰ ਸਕਦੇ ਹਨ:
ਟੋਲ-ਫ੍ਰੀ ਨੰਬਰ: 800-46342
ਵਟਸਐਪ (WhatsApp): +971543090571
ਈਮੇਲ: pbsk.dubai@mea.gov.in ਅਤੇ ca.abudhabi@mea.gov.in
ਇਸ ਤੋਂ ਪਹਿਲਾਂ ਈਰਾਨ ਅਤੇ ਇਜ਼ਰਾਈਲ ਵਿੱਚ ਮੌਜੂਦ ਭਾਰਤੀਆਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਨਾਲ ਹੀ ਈਰਾਨ ਦੀ ਰਾਜਧਾਨੀ ਤਹਿਰਾਨ ਸਥਿਤ ਭਾਰਤੀ ਦੂਤਘਰ ਨੇ ਵੀ ਉੱਥੇ ਰਹਿ ਰਹੇ ਭਾਰਤੀਆਂ ਨੂੰ ਬੇਹੱਦ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਭਾਰਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ, ਖ਼ਬਰਾਂ 'ਤੇ ਨਜ਼ਰ ਰੱਖਣ ਅਤੇ ਦੂਤਘਰ ਵਲੋਂ ਅਗਲੇਰੀ ਜਾਣਕਾਰੀ ਦੀ ਉਡੀਕ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨੀ ਮਿਜ਼ਾਈਲ ਹਮਲਿਆਂ ਮਗਰੋਂ ਅਬੂ ਧਾਬੀ ਤੇ ਦੁਬਈ 'ਚ ਕਈ ਧਮਾਕੇ, ਇੱਕ ਦੀ ਮੌਤ
NEXT STORY